Crime News : ਵਿਜੀਲੈਂਸ ਵਲੋਂ ਇੰਪਰੂਵਮੈਂਟ ਟਰੱਸਟ ਦੇ ਕਰਮਚਾਰੀ ਖਿਲਾਫ ਫੌਜਦਾਰੀ ਕੇਸ ਦਰਜ

ਚੰਡੀਗੜ : ਪ੍ਰਾਈਮ ਪੰਜਾਬ

ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਫਗਵਾੜਾ, ਜ਼ਿਲਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸੰਦੀਪ ਮਿੱਤਰ ਵਿਰੁੱਧ ਸਰਕਾਰੀ ਰਿਕਾਰਡ ਤੇ ਰਸੀਦਾਂ ਨਾਲ ਛੇੜਛਾੜ ਕਰਨ ਕਰਕੇ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਦੀ ਸ਼ਿਕਾਇਤ ‘ਤੇ ਦੋਸ਼ੀ ਸੰਦੀਪ ਮਿੱਤਰ ਵਿਰੁੱਧ ਕੇਸ ਦਰਜ ਕੀਤਾ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸੰਦੀਪ ਮਿੱਤਰ ਨੇ ਸਰਕਾਰੀ ਰਿਕਾਰਡ ਅਤੇ ਰਸੀਦਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਆਪਣੇ ਰੁਤਬੇ ਦਾ ਨਾਜਾਇਜ਼ ਲਾਹਾ ਲੈਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਨੇ ਸਰਕਾਰੀ ਰਸੀਦਾਂ ਨੂੰ ਵਰਤਦਿਆਂ ਨਜਾਇਜ ਪੈਸਾ ਇਕੱਠਾ ਕੀਤਾ ਪਰ ਖ਼ਜ਼ਾਨੇ ਵਿੱਚ ਸਬੰਧਤ ਰਕਮ ਜਮਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਸੰਦੀਪ ਮਿੱਤਰ ਨੇ ਮਾਲ ਦਫ਼ਤਰ ਵਿੱਚ ਰਜਿਸਟਰੀਆਂ ਕਰਾਉਣ ਦੌਰਾਨ ਕਾਰਜਸਾਧਕ ਅਫ਼ਸਰ ਦੇ ਫਰਜ਼ੀ ਹਸਤਾਖ਼ਰ ਵੀ ਕੀਤੇ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

 

 

 

 

 

 

 

 

 

www.primepunjab.com

 

 

 

 

 

 

 

 

 

 

 

 

 

 

keywords : Improvement trust, Vigilence, FIR,Government Record,Easy money

42 Views