ਕੁਸੁਮ ਨੇ ਮੋਬਾਇਲ ਖੋਹਣ ਵਾਲਿਆਂ ਦਾ ਬਹਾਦਰੀ ਨਾਲ ਕੀਤਾ ਮੁਕਾਬਲਾ, ਡਿਪਟੀ ਕਮਿਸ਼ਨਰ ਵਲੋਂ 51000 ਰੁਪਏ ਦਾ ਇਨਾਮ ਦੇਣ ਦਾ ਐਲਾਨ

ਜਲੰਧਰ : ਬੀਰ ਕਮਲ ਸਿੰਘ

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ 15 ਸਾਲਾ ਕੁਸੁਮ ਜਿਸ ਨੇ ਇਕ ਦੋਸ਼ੀ ਵਲੋਂ ਉਸ ‘ਤੇ ਹਮਲਾ ਕਰਕੇ ਉਸ ਦੇ ਗੁੱਟ ਨੂੰ ਗੰਭੀਰ ਜਖ਼ਮੀ ਕਰ ਦਿੱਤਾ ਦੇ ਬਾਵਜੂਦ ਲਾਮਿਸਾਲ ਹੌਸਲੇ ਅਤੇ ਬਹਾਦਰੀ ਨਾਲ ਮੋਬਾਇਲ ਖੋਹਣ ਵਾਲਿਆਂ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ, ਨੂੰ ਦੇਖਦੇ ਹੋਏ 51000 ਰੁਪਏ ਦੇ ਨਗ਼ਦ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਹੀ ਨਹੀਂ ਸਗੋਂ ਜ਼ਿਲ•ਾ ਪ੍ਰਸ਼ਾਸਨ ਵਲੋਂ ਦੂਸਰੀਆਂ ਲੜਕੀਆਂ ਨੂੰ ਪ੍ਰੇਰਿਤ ਕਰਨ ਲਈ ਕੁਸੁਮ ਦੇ ਨਾਮ ਨੂੰ ਬੇਟੀ ਬਚਾਓ,ਬੇਟੀ ਪੜਾਓ ਪ੍ਰੋਗਰਾਮ ਤਹਿਤ ਵਰਤਿਆ ਜਾਵੇਗਾ ਅਤੇ ‘ਡੈਡੀ ਕੀ ਲਾਡਲੀ’ ਆਨਲਾਈਨ ਮੁਕਾਬਲਾ ਵੀ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨ ਲੜਕੀਆਂ ਇਸ ਵਿੱਚ ਸ਼ਮੂਲੀਅਤ ਕਰਕੇ ਇਹ ਦੱਸ ਸਕਣ ਕਿ ਕਿਵੇਂ ਉਨਾਂ ਦੀਆਂ ਦਾਦੀ ਮਾਵਾਂ ਉਨਾ ਨੂੰ ਅੱਗੇ ਵੱਧਣ ਲਈ ਹੌਸਲਾ ਅਫ਼ਜਾਈ ਕਰ ਰਹੀਆਂ ਹਨ।
ਸ੍ਰੀ ਥੋਰੀ ਨੇ ਦੱਸਿਆ ਕਿ ਤਿੰਨ ਲੜਕੀਆਂ ਨੂੰ 10000 ਰੁਪਏ, 5000 ਰੁਪਏ ਅਤੇ 2000 ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ।
ਉਨ•ਾਂ ਕਿਹਾ ਕਿ ਕੁਸੁਮ ਨੇ ਜਲੰਧਰ ਦੇ ਮਾਣ ਨੂੰ ਵਧਾਇਆ ਹੈ ਅਤੇ ਉਹ ਸਮਾਜ ਲਈ ਇਕ ਮਾਰਗ ਦਰਸ਼ਕ ਬਣ ਗਈ ਹੈ।
‘ਕੁਸੁਮ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਜੇਕਰ ਲੜਕੀਆਂ ਨੂੰ ਅਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਹਰ ਸਫ਼ਲਤਾ ਨੂੰ ਪ੍ਰਾਪਤ ਕਰ ਸਕਦੀਆਂ ਹਨ’। ਕੁਸੁਮ ਨੇ ਕਿਹਾ ਕਿ ਉਸ ਦੇ ਪਰਿਵਾਰ ਨੇ ਉਸ ਨੂੰ ਐਨ.ਸੀ.ਸੀ. ਅਤੇ ਤਾਇਕਵਾਂਡੋ ਲਈ ਪ੍ਰੇਰਿਤ ਕੀਤਾ ਜਿਸ ਸਕਦਾ ਉਸ ਵਿੱਚ ਵਿਸ਼ਵਾਸ਼ ਪੈਦਾ ਹੋਇਆ ਅਤੇ ਉਹ ਗੁੱਟ ਤੋਂ ਗੰਭੀਰ ਜਖ਼ਮੀ ਹੋਣ ਦੇ ਬਾਵਜੂਦ ਮਜਬੂਤ ਹੌਸਲੇ ਦਾ ਪ੍ਰਦਰਸ਼ਨ ਕਰ ਸਕੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਸੁਮ ਨੂੰ ਨਗ਼ਦ ਇਨਾਮ ਕਾਰਪੋਰੇਟ ਸੋਸ਼ਲ ਰਿਸਪੌਂਸਿਬਿਲਟੀ ਫੰਡ ਵਿਚੋਂ ਦਿੱਤਾ ਜਾਵੇਗਾ।
ਸ੍ਰੀ ਥੋਰੀ ਨੇ ਕਿਹਾ ਕਿ ਦੇਸ਼ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਮਹਿਲਾ ਸਸ਼ਕਤੀਕਰਨ ਬਹੁਤ ਮਹੱਤਵਪੂਰਨ ਹੈ। ਉਨ•ਾਂ ਕਿਹਾ ਕਿ 
ਜ਼ਿਲ•ਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਰਮਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਹਾਦੁਰ ਕੁਸੁਮ ਦੇ ਨਾਮ ਦਾ ਵਾਲੇ ਸੁਭੰਕਰ (ਮਸਕਟ) ਦੀ ਵਰਤੋਂ ਕਰਨ ਲਈ ਜਲਦ ਐਲਾਨ ਕਰ ਦਿੱਤਾ ਜਾਵੇਗਾ, ਕਿਉਂਕਿ ਵਿਭਾਗ ਦੀ ਟੀਮ ਉਸ ਦੇ ਪਰਿਵਾਰ ਨਾਲ ਗੱਲਬਾਤ ਕਰ ਰਹੀ ਹੈ।

43 Views