ਕਾਹਨੂੰਵਾਲ ਸਟੇਸ਼ਨ ਤੋਂ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਤੇ ਹੋਏ ਹਮਲੇ ਦੀ ਲੋਕ ਇਨਸਾਫ ਪ੍ਰੈੱਸ ਕਲੱਬ ਰਜਿ ਪੰਜਾਬ ਨੇ ਕਰੜੇ ਸ਼ਬਦਾਂ ਵਿਚ ਨਿਂਦਾ ਕੀਤੀ ।

ਕਾਹਨੂੰਵਾਲ ਸਟੇਸ਼ਨ ਤੋਂ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਤੇ ਹੋਏ ਹਮਲੇ ਦੀ ਲੋਕ ਇਨਸਾਫ ਪ੍ਰੈੱਸ ਕਲੱਬ ਰਜਿ ਪੰਜਾਬ ਨੇ ਕਰੜੇ ਸ਼ਬਦਾਂ ਵਿਚ ਨਿਂਦਾ ਕੀਤੀ ।

ਪੰਜਾਬ ਦਾ ਤਾਂ ਹੁਣ ਰੱਬ ਹੀ ਰਾਖਾ, ਲੋਕਾਂ ਨੂੰ ਇਨਸਾਫ ਦਿਵਾਉਣ ਵਾਲਾ ਮੀਡੀਆ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕ ਕਿੱਥੋਂ ਹੋਣਗੇ ।

ਅੰਮ੍ਰਿਤਸਰ (ਜੀਵਨ ਸ਼ਰਮਾ) ਕਾਹਨੂੰਵਾਨ ਸਟੇਸ਼ਨ ਤੋਂ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਤੇ ਜਾਨਲੇਵਾ ਹਮਲਾ ਅਤੇ ਉਸਦੀ ਪੱਗ ਉਤਾਰਨ ਤੋਂ ਬਾਅਦ ਪੱਤਰਕਾਰ ਭਾਈਚਾਰੇ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ । ਜਾਣਕਾਰੀ ਮੁਤਾਬਕ ਬੀਤੇ ਦਿਨ ਪਿੰਡ ਜਾਗੋਵਾਲ ਬਾਂਗਰ ਦੇ ਵਿੱਚ ਜਮੀਨ ਦੀ ਨਿਸ਼ਾਨਦੇਹੀ ਹੋ ਰਹੀ ਸੀ ਤਾਂ ਉਥੇ ਹੀ ਪੱਤਰਕਾਰ ਵਰਿੰਦਰਜੀਤ ਸਿੰਘ ਪਹੁੰਚਦਾ ਹੈ ਤਾਂ ਪਿੰਡ ਦੇ ਇੱਕ ਵਿਅਕਤੀ ਵੱਲੋਂ ਉਸ ਦੇ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਜਾਂਦਾ ਅਤੇ ਉਸਦੀ ਪੱਗ ਉਤਾਰ ਦਿੱਤੀ ਜਾਂਦੀ ਹੈ ਜੋ ਕਿ ਹੁਣ ਪੱਤਰਕਾਰ ਜ਼ੇਰੇ ਇਲਾਜ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੈ । ਉੱਥੇ ਹੀ ਗਲਬਾਤ ਕਰਦਿਆਂ ਪ੍ਰਧਾਨ ਜੀਵਨ ਸ਼ਰਮਾ ਨੇ ਕਿਹਾ ਕਿ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਤੇ ਹੋਏ ਹਮਲੇ ਤੇ ਪੱਗ ਉਤਾਰਨ ਦੀ ਹੋਈ ਬੇਅਦਬੀ ਦੀ ਕਰੜੇ ਸ਼ਬਦਾਂ ਵਿਚ ਨਿਖੇਦੀ ਕਰਦੇ ਹਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਾਂ ਕਿ ਇਸ ਤੇ ਤੁਰੰਤ ਐਕਸ਼ਨ ਲਿਆ ਜਾਵੇ । ਇੱਕ ਤਾਂ ਪੱਤਰਕਾਰ ਤੇ ਜਾਨਲੇਵਾ ਹਮਲਾ ਕੀਤਾ ਤੇ ਦੂਸਰੇ ਪਾਸੇ ਪੱਗ ਦੀ ਬੇਅਬਦੀ ਕੀਤੀ ਗਈ ਹੈ ਇਹ ਬੇਅਦਬੀ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਐਸੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖਿਲਾਫ 295 ਏ ਅਤੇ ਮੈਡੀਕਲ ਰਿਪੋਰਟ ਦੇ ਮੁਤਾਬਕ ਜਾਂਚ ਕਰਕੇ ਬਣਦੀ ਜੋ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਗਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਕਾਨੂੰਨੀ ਕਰਵਾਈ ਨਾ ਕੀਤੀ ਗਈ ਤਾਂ ਲੋਕ ਇੰਸਾਫ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਪ੍ਰਧਾਨ ਜੀਵਨ ਸ਼ਰਮਾ ਅਤੇ ਪੰਜਾਬ ਦੇ ਜਰਨਲ ਸਕੱਤਰ ਮਨਜੀਤ ਸਿੰਘ ਮਿੰਟੂ ਅਤੇ ਪੰਜਾਬ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ ਭਾਵੇਂ ਕੋਈ ਰੋਡ ਜਾਮ ਕਰਨਾ ਪਵੇ ਜਾਂ ਥਾਣਾ ਕਾਹਨੂੰਵਾਨ ਦਾ ਜਾਂ ਐਸ ਐਸ ਪੀ ਦਫ਼ਤਰ ਦਾ ਘਿਰਾਓ ਕਰਨਾਂ ਪਿਆ ਕਰਾਂਗੇ ਤੇ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਖੋਂ ਨਾਲ ਖੜ੍ਹਾਗੇ।

ਉੱਥੇ ਹੀ ਜਰਨਲ ਸਕੱਤਰ ਪੰਜਾਬ ਮਨਜੀਤ ਸਿੰਘ ਮਿੰਟੂ ਨੇ ਕਿਹਾ ਕਿ ਪੰਜਾਬ ਦਾ ਤਾਂ ਹੁਣ ਰੱਬ ਹੀ ਰਾਖਾ ਲੋਕਾਂ ਨੂੰ ਇਨਸਾਫ਼ ਦੇਣ ਵਾਲਾ ਮੀਡੀਆ ਹੀ ਪੰਜਾਬ ਵਿਚ ਸੁਰੱਖਿਅਤ ਨਹੀਂ ਤਾਂ ਆਮ ਜਨਤਾ ਕਿਵੇਂ ਹੋਵੇਗੀ । ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੱਤਰਕਾਰਾਂ ਲਈ ਅਲੱਗ ਕਾਨੂੰਨ ਬਣਾਇਆ ਜਾਵੇ । ਤੇ ਪੱਤਰਕਾਰ ਲਈ ਪਹਿਲ ਦੇ ਅਧਾਰ ਤੇ ਸੁਣਵਾਈ ਕੀਤੀ ਜਾਵੇ ।

24 Views