ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਸੁਰੱਖਿਆ ਦੇ ਸੁਨੇਹਾ

ਜੱਥੇਦਾਰ ਕੁਲਾਰ ਨੇ ਕਰਵਾਇਆ ਬੂਟੇ ਲਗਾਉਣ ਦਾ ਸ਼ੁੱਭ ਆਰੰਭ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਮਦ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਫੁੱਲਦਾਰ ਤੇ ਛਾਂਦਾਰ ਬੂਟੇ ਲਗਾ ਕੇ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਦਿੱਤਾ ਗਿਆ। ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੈਜੈਕਟ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਦਾ ਸ਼ੁੱਭ ਆਰੰਭ ਜੱਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ੍ਰੋਮਣੀ ਕਮੇਟੀ ਅਤੇ ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਵਲੋਂ ਆਪਣੇ ਕਰ ਕਮਲਾਂ ਨਾਲ ਕਰਵਾਇਆ ਗਿਆ। ਉਹਨਾਂ ਕੇਂਦਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਾਫ ਸੁਥਰਾ ਬਣਾਈ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੀ ਆਮਦ ਨੂੰ ਦੇਖਦੇ ਹੋਏ ਉਹਨਾਂ ਦੀ ਜੱਥੇਬੰਦੀ ਵਲੋਂ ਹਰ ਸਾਲ ਦੀ ਤਰ੍ਹਾਂ ਬੂਟੇ ਲਗਾਉਣ ਦੀ ਮੁਹਿਮ ਦੀ ਅਰੰਭਤਾ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ ਤੋਂ ਇਲਾਵਾ ਪਿੰਡਾਂ ‘ਚ ਵੀ ਬੂਟੇ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਕੇਂਦਰ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ ਅਤੇ ਜਨਰਲ ਸਕੱਤਰ ਕਰਮਵੀਰ ਪਾਲ ਹੈੱਪੀ ਸਨ। ਇਸ ਮੌਕੇ ਦੁਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਦੇ ਸਰਪ੍ਰਸਤ ਪਰਦੀਪ ਸਿੰਘ ਬਸਰਾ, ਪੀ.ਆਰ.ਓ. ਓਮ ਪ੍ਰਕਾਸ਼ ਪਾਲ ਰਿਟਾ. ਬੈਂਕ ਮੈਨੇਜਰ ਤੋਂ ਇਲਾਵਾ ਤਰਸੇਮ ਸਿੰਘ ਗੌਂਸਪੁਰ, ਮਧੂ ਬਾਲਾ, ਲਵਪ੍ਰੀਤ ਸਿੰਘ ਰਾਏ, ਡਾ. ਐਸ.ਪੀ. ਮਾਨ, ਸਾਹਿਬ ਸਿੰਘ, ਹਰਲੀਨ ਕੌਰ, ਜੈਦੀਪ ਸਿੰਘ, ਖੁਸ਼ਪ੍ਰੀਤ ਕੌਰ, ਜਗਨਨਾਥ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ

42 Views