ਥਾਣਾ ਮਕਬੂਲਪੁਰਾ ਦੀ ਚੌਕੀ ਵੱਲਾ ਵੱਲੋ 02 ਚੋਰੀ ਦੇ ਐਕਟਿਵਾ ਸਕੂਟੀਆਂ ਸਮੇਤ 01 ਕਾਬੂ।

ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮੁੱਖ ਅਫਸਰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਜਸਬੀਰ ਸਿੰਘ, ਇੰਚਾਰਜ਼ ਪੁਲਿਸ ਚੌਕੀ ਵੱਲਾ ਸਮੇਤ ਪੁਲਿਸ ਪਾਰਟੀ ਏ.ਐਸ.ਆਈ ਰਣਜੀਤ ਸਿੰਘ ਵੱਲੋ ਸੂਚਨਾ ਦੇ ਅਧਾਰ ਪਰ ਨਾਕਾਬੰਦੀ ਨੇੜੇ ਮੌੜ ਮੜੀਆਂ, ਪਿੰਡ ਵੱਲਾ ਵਿਖੇ ਵਹੀਕਲਾਂ ਦੀ ਚੈਕਿੰਗ ਕਰਦੇ ਸਮੇਂ ਦੋਸ਼ੀ ਮਨਜੀਤ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 01 ਚੋਰੀ ਦੀ ਐਕਟਿਵਾ ਸਕੂਟੀ ਬ੍ਰਾਮਦ ਕੀਤੀ ਗਈ। ਬਾਰੀਕੀ ਨਾਲ ਪੁੱਛਗਿੱਛ ਕਰਨ ਤੇ ਇਸਦੇ ਇੰਕਸ਼ਾਫ ਪਰ 01 ਚੋਰੀ ਦੀ ਐਕਟਿਵਾ ਸਕੂਟੀ ਹੋਰ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

51 Views