ਸੀ.ਐਚ.ਸੀ.ਬੜਾ ਪਿੰਡ ਵੱਲੋਂ ਵਿਸ਼ਵ ਅਬਾਦੀ ਦਿਵਸ ਮਨਾਇਆ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਸਿਵਲ ਸਰਜਨ ਡਾ.ਰਮਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕਾਂ ਵਿੱਚ ਵੱਧਦੀ ਆਬਾਦੀ ਦੇ ਬੁਰੇ ਪ੍ਰਭਾਵਾ ਸਬੰਧੀ ਜਾਣਕਾਰੀ ਪੈਂਦਾ ਕਰਨ ਲਈ ਅੱਜ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ । ਇਹ ਦਿਨ 11 ਜੁਲਾਈ ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ ਅਮਿਤਾ ਨੇ ਦੱਸਿਆ ਕਿ ਜਿੱਥੇ ਯੋਗ ਜੋੜਿਆਂ ਨੂੰ ਸੀਮਿਤ ਪਰਿਵਾਰ ਦੀ ਮਹੱਤਤਾ ਪ੍ਰਤੀ ਫੀਲਡ ਸਟਾਫ ਵੱਲੋਂ ਦੱਸਿਆ ਜਾ ਰਿਹਾ ਉੱਥੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਡਾ ਅਮਿਤਾ ਨੇ ਕਿਹਾ ਕਿ ਨਿਰੰਤਰ ਵੱਧ ਰਹੀ ਅਬਾਦੀ ਇੱਕ ਗੰਭੀਰ ਚਿੰਤਨ ਦਾ ਵਿਸ਼ਾ ਹੈ, ਜਿਸ ‘ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉੱਥੇ ਇਸ ਕਾਰਜ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਕ ਯਤਨਾਂ ਦੀ ਵੀ ਲੋੜ ਹੈ।ਉਨ੍ਹਾਂ ਕਿਹਾ ਕਿ ਅਬਾਦੀ ਵਧਣ ਦੇ ਕਈ ਕਾਰਨਾਂ ਵਿੱਚੋਂ ਇੱਕ ਕਾਰਨ ਲੜਕੀ ਦੀ ਬਜਾਏ ਲੜਕੇ ਦੀ ਲਾਲਸਾ ਹੈ,ਪਰ ਮੋਜੂਦਾ ਸਮੇਂ ਕੋਈ ਵੀ ਖੇਤਰ ਅਜਿਹਾ ਨਹੀਂ ਰਿਹਾ, ਜਿਸ ਵਿੱਚ ਲੜਕੀਆਂ ਨੇ ਮੱਲ੍ਹਾਂ ਨਾ ਮਾਰੀਆਂ ਹੋਣ।ਉਨ੍ਹਾਂ ਕਿਹਾ ਕਿ ਸਿਹਤਮੰਦ ਪਰਿਵਾਰ ਲਈ ਲਾਜ਼ਮੀ ਹੈ ਕਿ ਦੋ ਬੱਚਿਆਂ ਦੇ ਜਨਮ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਫ਼ਰਕ ਰੱਖਿਆ ਜਾਵੇ ਅਤੇ ਵਿਆਹ ਸਹੀ ਉਮਰ ਵਿੱਚ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਵਧਦੀ ਅਬਾਦੀ ਸਦਕਾ ਲੋਕਾਂ ਦੀ ਵੱਡੀ ਗਿਣਤੀ ਬੁਨਿਆਦੀ ਲੋੜਾਂ ਤੋਂ ਵਾਂਝੀ ਰਹਿ ਜਾਂਦੀ ਹੈ, ਜਿਸ ਲਈ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਤਰੀਕੇ ਅਪਨਾਏ ਜਾ ਸਕਦੇ ਹਨ । ਬਲਾਕ ਐਕਸਟੈਨਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ 1950 ਵਿੱਚ ਭਾਰਤ ਦੀ ਆਬਾਦੀ 35 ਕਰੋੜ ਦੇ ਕਰੀਬ ਸੀ ਜੋ ਕਿ ਵੱਧਕੇ 142 ਕਰੋੜ ਦੇ ਕਰੀਬ ਮੰਨੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੰਨੀ ਤੇਜ਼ੀ ਨਾਲ ਆਬਾਦੀ ਦਾ ਵਧਣਾ ਵਿਕਾਸ ਦੇ ਰਾਹ ਵਿਚ ਨਿੱਤ ਨਵੀਆਂ ਵੰਗਾਰਾਂ ਖੜ੍ਹੀਆਂ ਕਰ ਰਿਹਾ ਹੈ ਅਤੇ ਵਧੀ ਆਬਾਦੀ ਕਰਕੇ ਗ਼ਰੀਬੀ, ਭੁੱਖਮਰੀ,ਅਨਪੜ੍ਹਤਾ,ਬੇਰੁਜ਼ਗਾਰੀ,ਮਹਿੰਗਾਈ ਤੇ ਪ੍ਰਦੂਸ਼ਣ ਆਦਿ ਵਿੱਚ ਵੀ ਬੇਪਨਾਹ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਉਪਲਬਧ ਕਰਵਾਏ ਜਾ ਰਹੇ ਹਨ ਇਹਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਚਾਹੀਦਾ ਹੈ। ਇਸ ਮੌਕੇ ਤੇ ਮੈਡੀਕਲ ਅਫ਼ਸਰ ਡੈਟਲ ਡਾ ਅਵਿਨਾਸ਼ ਮੰਗੌਤਰਾ,ਮੈਡੀਕਲ ਅਫ਼ਸਰ ਡਾ.ਮਮਤਾ ਗੌਤਮ,ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਬਲਜਿੰਦਰ ਸਿੰਘ,ਆਯੁਰਵੈਦਿਕ ਮੈਡੀਕਲ ਅਫ਼ਸਰ ਡਾ.ਸੋਨਿਆ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ.ਵਰੁਣ,ਆਯੁਰਵੈਦਿਕ ਮੈਡੀਕਲ ਅਫ਼ਸਰ ਤਨੂੰ,ਹੈਲਥ ਸੁਪਰਵਾਈਜਰ ਸਤਨਾਮ, ਹੈਲਥ ਸੁਪਰਵਾਈਜਰ ਕੁਲਦੀਪ ਵਰਮਾ ਤੇ ਸਮੂਹ ਸਟਾਫ ਮੌਜੂਦ ਸੀ

55 Views