ਚੌਕੀ ਮਹੇੜੂ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਫਗਵਾੜਾ (ਡਾ ਰਮਨ / ਕਸਤੂਰੀ ਲਾਲ ) ਥਾਣਾ ਸਤਨਾਮਪੁਰਾ ਫਗਵਾੜਾ ਅਧੀਨ ਆਉਂਦੀ ਚੌਕੀ ਮਹੇੜੂ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ 204 ਗੋਲੀਆਂ ਬਰਾਮਦ ਕੀਤੀਆਂ ਜਾਣਕਾਰੀ ਦਿੰਦਿਆ ਚੌਕੀ ਇੰਚਾਰਜ ਦਰਸ਼ਨ ਸਿੰਘ ਭੱਟੀ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਤਲਾਸ਼ ‘ ਚ ਪਿੰਡ ਨਾਨਕ ਨਗਰੀ ਤੋਂ ਲਾਅ ਗੇਟ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਪਿੰਡ ਨਾਨਕ ਨਗਰੀ ਤੋਂ ਥੋੜ੍ਹਾ ਅੱਗੇ ਮਹੇੜੂ ਰੋਡ ’ ਤੇ ਸ਼ਰਾਬ ਦੇ ਠੇਕੇ ਤੋਂ ਪਿੱਛੇ ਨਵੀਂ ਕਾਲੋਨੀ ਨਜ਼ਦੀਕ ਕੱਚੇ ਮੋੜ ’ ਤੇ ਪੁੱਜੀ ਤਾਂ ਇੱਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਅਤੇ ਉਸ ਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਖੱਬੀ ਜੇਬ ’ ਚੋਂ ਕਾਲੇ ਰੰਗ ਦਾ ਮੋਮੀ ਲਿਫਾਫਾ ਘਾਹ ਫੂਸ ਵਿੱਚ ਸੁੱਟ ਦਿੱਤਾ ਮੁਲਜ਼ਮ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ‘ ਤੇ ਕਾਬੂ ਕਰ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ
ਮਨੀਸ਼ ਕੁਮਾਰ ਉਰਫ ਮੰਨੂ ਪੁੱਤਰ ਗੋਪਾਲ ਦੁੱਗਲ ਵਾਸੀ ਲਾਡੋਵਾਲੀ ਰੋਡ ਅਰਜ ਨਗਰ ਜਲੰਧਰ ਦੱਸਿਆ ਜਦੋਂ ਪੁਲਿ ਨੇ ਉਸ ਵੱਲੋਂ ਸੁੱਟੇ ਹੋਏ ਲਿਫਾਫੇ ਨੂੰ ਚੈੱਕ
ਕੀਤਾ ਤਾਂ ਉਸ ਵਿਚੋਂ 204 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਪੁਲਿਸ ਵਲੋਂ ” ਉਕਤ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ

56 Views