ਜਰਨਲਿਸਟ ਪ੍ਰੈਸ ਕਲੱਬ ਫਗਵਾੜਾ ਨੇ ਵਿਸ਼ਵ ਅਬਾਦੀ ਦਿਵਸ ਸਬੰਧੀ ਕੀਤਾ ਜਾਗਰੂਕ

ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾਉਣ ਦੀ ਲੋੜ ; ਡਾ ਲਹਿੰਬਰ ਰਾਮ

ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਈਏ ਤਾਂ ਹੀ ਅਸੀਂ ਆਬਾਦੀ ਤੇ ਕੰਟਰੋਲ ਕਰ ਸਕਦੇ ਹਾਂ : ਡਾ ਰਮਨ

ਫਗਵਾੜਾ ( ਕਸਤੂਰੀ ਲਾਲ ) ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਵਲੋਂ ਪ੍ਰਧਾਨ ਡਾ ਰਮਨ ਦੀ ਯੋਗ ਅਗਵਾਈ ਹੇਠ ਪ੍ਰੋਜੈਕਟ ਡਾਇਰੈਕਟਰ ਸੁਸ਼ੀਲ ਸ਼ਰਮਾ ਦੀ ਸੁਚੱਜੀ ਦੇਖ-ਰੇਖ ਹੇਠ ਰਾਮਗੜ੍ਹੀਆ ਇੰਸਟੀਚਿਊਟ ਆਫ ਹੈਲਥ ਸਾਇੰਸ ਅੈਂਡ ਰਿਸਰਚ ਸਤਨਾਮਪੁਰਾ ਦੇ ਸਹਿਯੋਗ ਨਾਲ ਵਿਸ਼ਵ ਅਬਾਦੀ ਦਿਵਸ ਸਬੰਧੀ ਪਰਵਾਰ ਨਿਯੋਜਨ ਦੇ ਸਾਧਨਾ ਸਬੰਧੀ ਜਾਗਰੂਕ ਕੀਤਾ ਗਿਆ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਗਵਾੜਾ ਡਾ ਲਹਿੰਬਰ ਰਾਮ ਨੇ ਵੱਧ ਰਹੀ ਆਬਾਦੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸ਼ਾਦੀ ਤੋਂ ਬਾਅਦ ਪਤੀ – ਪਤਨੀ ਵੱਲੋਂ ਪਰਵਾਰ ਦੀ ਯੋਜਨਾਬੰਦੀ ਕਰ ਲੈਣੀ ਚਾਹੀਦੀ ਹੈ ਉਨਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾਉਣ ਦੀ ਲੋੜ ਉਨਾਂ ਪਰਿਵਾਰ ਭਲਾਈ ਦੇ ਨਵੇਂ ਤਰੀਕੇ ਛਾਇਆ ਗੋਲੀ , ਅੰਤਰਾ ਟੀਕਾ ਅਤੇ 10 ਸਾਲਾ ਕਾਪਰ – ਟੀ ਅਪਣਾਉਣ ਤੇ ਜੋਰ ਦਿੱਤਾ ਅਤੇ ਕੰਪਲੀਟ ਫੈਮਲੀ ਦੇ ਪਰਿਵਾਰਾਂ ਨੂੰ ਪੱਕੇ ਸਾਧਨ ਨਲਬੰਦੀ ਅਤੇ ਚੀਰਾ ਰਹਿਤ ਨਸਬੰਦੀ ਕਰਵਾਉਣ ਲਈ ਪ੍ਰੇਰਿਤ ਕੀਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਰਮਨ ਨੇ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਦਾ ਤੇਜੀ ਨਾਲ ਵੱਧਣਾ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ । ਉਨਾਂ ਕਿਹਾ ਕਿ ਜਿਵੇਂ – ਜਿਵੇਂ ਸਾਡੇ ਦੇਸ਼ ਦੀ ਆਬਾਦੀ ਵੱਧਦੀ ਜਾਵੇਗੀ ਉਸੇ ਤਰਾਂ ਸਾਡੇ ਕੁਦਰਤੀ ਸੋਮੇ ਪਾਣੀ , ਅਨਾਜ ਅਤੇ ਹੋਰ ਰੋਜਾਨਾਂ ਵਰਤੋਂ ਵਿੱਚ ਆਉਂਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ ਉਨਾਂ ਕਿਹਾ ਕਿ ਵੱਧ ਰਹੀ ਆਬਾਦੀ ਤੇ ਕਾਬੂ ਪਾਉਣ ਲਈ ਲੜਕੇ ਅਤੇ ਲੜਕੀ ਦੀ ਸਹੀ ਉਮਰ ਵਿੱਚ ਸ਼ਾਦੀ , ਪਹਿਲਾ ਬੱਚਾ ਦੇ ਨਾਲ , ਬੱਚਿਆਂ ਵਿੱਚ ਘੱਟੋ – ਘੱਟ ਤਿੰਨ ਸਾਲ ਦਾ ਅੰਤਰ ਰੱਖੀਏ ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਈਏ ਤਾਂ ਹੀ ਅਸੀਂ ਆਬਾਦੀ ਤੇ ਕੰਟਰੋਲ ਕਰ ਸਕਦੇ ਹਾਂ ੲਿਸ ਮੌਕੇ ਰਾਮਗੜ੍ਹੀਆ ਇੰਸਟੀਚਿਊਟ ਆਫ ਹੈਲਥ ਸਾਇੰਸ ਅੈਂਡ ਰਿਸਰਚ ਸਤਨਾਮਪੁਰਾ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਵਿਰਦੀ , ਸੁਸ਼ੀਲ ਸ਼ਰਮਾ , ਜੀਵਨ ਕੁਮਾਰ ਸੰਘਾ , ਕਮਲਦੀਪ ਸਿੰਘ , ਅਜੇ ਕੋਛੜ , ਹਰੀਦਿਆਲ ਸਿੰਘ ਹੈਪੀ , ਅਸ਼ੋਕ ਗੋਬਿੰਦਪੁਰੀ , ਸਤਪ੍ਰਕਾਸ਼ ਸਿੰਘ ਸੱਗੂ , ਮੈਡਮ ਮਨਿੰਦਰ ਕੌਰ , ਗਗਨਪ੍ਰੀਤ ਕੋਰ , ਸੁਨੀਤਾ , ਮਨਪ੍ਰੀਤ ਕੌਰ , ਅਮ੍ਰਿਤਪਾਲ ਕੌਰ , ਰਾਜਵਿੰਦਰ ਕੌਰ ਆਦਿ ਮੌਜੂਦ ਸਨ

87 Views