ਨਸ਼ਿਆਂ ਦਾ ਕੋਹੜ ਛੱਡ ਕੇ ਨੌਜਵਾਨ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ ( ਐਸ ਐਚ ਓ ਰਣਜੀਤ ਸਿੰਘ ਧਾਲੀਵਾਲ ਥਾਣਾ ਸੁਲਤਾਨਵਿੰਡ ਅਮ੍ਰਿੰਤਸਰ )

ਅਮ੍ਰਿੰਤਸਰ ( ਸੁਰਿੰਦਰ ਸਿੰਘ ਸੋਨੂੰ ) ਅੱਜ ਪੰਜਾਬ ਸਰਕਾਰ ਅਤੇ ਅਮ੍ਰਿੰਤਸਰ ਪੁਲਿਸ ਕਮਿਸ਼ਨਰ ਨੌ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਦੇ ਖਿਲਾਫ ਮੁਹਿੰਮ ਪੂਰੇ ਪੰਜਾਬ ਵਿੱਚ ਛੇੜੀ ਹੋਈ ਹੈ। ਨਸ਼ਿਆਂ ਦੇ ਸੌਦਾਗਰਾਂ ਨੂੰ ਵੱਧ ਤੋ ਵੱਧ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇ ਗਿਆ ਹੈ। ਨਸ਼ਿਆਂ ਦੇ ਸੌਦਾਗਰਾਂ ਨੂੰ ਸਖ਼ਤ ਤਾੜਨਾ ਦਿੰਦੇ ਹੋਏ ਥਾਣਾ ਸੁਲਤਾਨਵਿੰਡ ਦੇ ਐਸ ਐਚ ਓ ਸ. ਰਣਜੀਤ ਸਿੰਘ ਧਾਲੀਵਾਲ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਮੇਰੇ ਇਲਾਕੇ ਵਿੱਚ ਕੋਈ ਵੀ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਗੁੰਡਾਗਰਦੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ। ਮੈ ਆਪਣੇ ਹਲਕੇ ਦੇ ਲੋਕਾਂ ਨੂੰ ਵੀ ਬੇਨਤੀ ਕਰਦਾ ਹੈ ਕਿ ਪੁਲਿਸ ਦਾ ਵੱਧ ਤੋ ਵੱਧ ਸਹਿਯੋਗ ਕਰੋ ਤਾਂ ਕਿ ਨਸ਼ਿਆਂ ਅਤੇ ਗੁੰਡਾਗਰਦੀ ਨੂੰ ਨੱਥ ਪਾਈ ਜਾ ਸਕੇ। ਉਨਾ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਿਰ ਹੈ। ਮੈ ਲੋਕਾਂ ਤੋਂ ਵੀ ਸਹਿਯੋਗ ਮੰਗਦਾ ਹਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਤੁਹਾਨੂੰ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੁਚਿਤ ਕੀਤਾ ਜਾਵੇ। ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

56 Views