ਸ਼੍ਰੀ ਹੰਨੂਮਤ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ
ਸ਼੍ਰੀ ਹੰਨੂਮਤ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ
ਫਗਵਾੜਾ ( ਡਾ ਰਮਨ /ਕਸਤੂਰੀ ਲਾਲ ) ਸ੍ਰੀ ਹੰਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਗੁਰਾਇਆ ਵਿਖੇ ਬੱਚਿਆਂ ਦੀ ਸੁਰੱਖਿਆ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਸੈਮੀਨਾਰ ਦਾ ਆਯੋਜਨ ਸਮੱਸਿਆਵਾਂ ਦੀ ਪਛਾਣ ਕਰਨ, ਹਾਦਸਿਆਂ ਨੂੰ ਰੋਕਣ ਅਤੇ ਨੌਜਵਾਨ ਸਿਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਸੀ। ਇਸ ਮੌਕੇ ਮੀਨਾ ਕੇ ਪਵਾਰ (ਇੰਸਪੈਕਟਰ ਪੰਜਾਬ ਪੁਲਿਸ), ਰਾਜੇਸ਼ ਕੁਮਾਰ (ਜੂਨੀਅਰ ਸਹਾਇਕ ਨਗਰ ਕੌਂਸਲ ਗੁਰਾਇਆ), ਮੁਨੀਸ਼ ਬਾਵਾ (ਪੱਤਰਕਾਰ ਅਤੇ ਪ੍ਰਧਾਨ ਗੁਰਾਇਆ ਜਰਨਲਿਸਟ ਐਸੋਸੀਏਸ਼ਨ) ਅਤੇ ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸਕੂਲ ਪਹੁੰਚੇ। ਮੀਨਾ ਕੇ ਪਵਾਰ ਨੇ ਅਮਰੀਕਾ ਵਿੱਚ ਆਯੋਜਿਤ ਵਿਸ਼ਵ ਚੈਂਪੀਅਨਸ਼ਿਪ ਪਾਵਰਲਿਫਟਿੰਗ ਮੁਕਾਬਲਿਆਂ ਵਿੱਚ ਭਾਰਤ ਲਈ ਹਿੱਸਾ ਲਿਆ ਅਤੇ ਸੋਨ ਤਗਮਾ ਜਿੱਤ ਕੇ ਵਿਸ਼ਵ ਚੈਂਪੀਅਨ ਬਣੀ। ਮੀਨਾ ਕੇ.ਪਵਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੁਲਿਸ ਬੱਚਿਆਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮਾਹੌਲ ਵਿੱਚ ਬੱਚਿਆਂ ਨਾਲ ਜੋ ਵੀ ਘਟਨਾਵਾਂ ਵਾਪਰ ਰਹੀਆਂ ਹਨ, ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬੱਚਿਆਂ ਦੀ ਦੋਸਤ ਬਣ ਕੇ ਕੰਮ ਕਰਦੀ ਹੈ, ਇਸ ਲਈ ਬੱਚਿਆਂ ਨੂੰ ਪੁਲਿਸ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਆਪਣੀਆਂ ਸਮੱਸਿਆਵਾਂ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ | ਇਸ ਮੌਕੇ ਪ੍ਰਿੰਸੀਪਲ ਆਰਤੀ ਸੋਬਤੀ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਸੀਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦੇ ਹਾਂ। ਪ੍ਰਿੰਸੀਪਲ ਆਰਤੀ ਸੋਬਤੀ ਦੀ ਤਰਫੋਂ ਮੀਨਾ ਕੇ ਪਵਾਰ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ ਤੇ ਉਹਨਾਂ ਦਾ ਸਕੂਲ ਪਹੁੰਚਣ ਲਈ ਧੰਨਵਾਦ ਕੀਤਾ

