ਕਾਂਗਰਸ ਨੇ ਰਾਹੁਲ ਗਾਂਧੀ ਦੀ ਸਜ਼ਾ ’ਤੇ ਸੁਪਰੀਮ ਕੋਰਟ ਦੀ ਰੋਕ ਦਾ ਕੀਤਾ ਸਵਾਗਤ

ਕਾਂਗਰਸ ਨੇ ਰਾਹੁਲ ਗਾਂਧੀ ਦੀ ਸਜ਼ਾ ’ਤੇ ਸੁਪਰੀਮ ਕੋਰਟ ਦੀ ਰੋਕ ਦਾ ਕੀਤਾ ਸਵਾਗਤ

ਬੇਭਰੋਸਗੀ ਮਤੇ ’ਤੇ ਚਰਚਾ ਦੌਰਾਨ ਸੰਸਦ ’ਚ ਸੁਣਨ ਨੂੰ ਮਿਲੇਗੀ ਰਾਹੁਲ ਗਾਂਧੀ ਦੀ ਦਹਾੜ : ਧਾਲੀਵਾਲ

ਗੁਰੂ ਹਰਗੋਬਿੰਦ ਨਗਰ ’ਚ ਲੱਡੂ ਵੰਡ ਕੇ ਮਨਾਈ ਖੁਸ਼ੀ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਬਾਰੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਗੁਜਰਾਤ ਦੀ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ’ਤੇ ਸੁਪਰੀਮ ਕੋਰਟ ਵੱਲੋਂ ਰੋਕ ਲਾਉਣ ਦੀ ਖ਼ਬਰ ਤੋਂ ਬਾਅਦ ਅੱਜ ਫਗਵਾੜਾ ਦੇ ਕਾਂਗਰਸੀਆਂ ਨੇ ਜਸ਼ਨ ਮਨਾਇਆ। ਇਸ ਦੌਰਾਨ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਵੱਡੀ ਗਿਣਤੀ ਵਿੱਚ ਪੁੱਜੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ ਅਤੇ ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਦੇ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਗੁੱਸਾ ਵੀ ਸਾਫ਼ ਨਜ਼ਰ ਆ ਰਿਹਾ ਸੀ। ਜਿਸਦੇ ਚਲਦਿਆਂ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਸੁਣਨ ਨੂੰ ਮਿਲੇ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਸਵਾਗਤਯੋਗ ਹੈ। ਕਿਉਂਕਿ ਇਹ ਸਾਰਾ ਮਾਮਲਾ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਹੈ ਅਤੇ ਸੁਪਰੀਮ ਕੋਰਟ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਜ਼ਾ ਦੀ ਮੁਅੱਤਲੀ ਨੇ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰਨ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਹੁਣ ਮੋਦੀ ਸਰਕਾਰ ਵਿਰੁੱਧ ਲਿਆਂਦੇ ਗਏ ਬੇਭਰੋਸਗੀ ਮਤੇ ਦੌਰਾਨ ਸੰਸਦ ਵਿੱਚ ਰਾਹੁਲ ਗਾਂਧੀ ਦੀ ਦਹਾੜ ਸੁਣਾਈ ਦੇਵੇਗੀ, ਜਿਸ ਨਾਲ ਦੇਸ਼ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗਾ। ਮੋਦੀ ਸਰਕਾਰ ’ਤੇ ਹਮਲਾ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਭਾਜਪਾ ਅਤੇ ਆਰ.ਐਸ.ਐਸ. ਦੀ ਕਠਪੁਤਲੀ ਬਣ ਚੁੱਕਾ ਹੈ। ਜੋ ਕਿ ਇਸ ਦੇਸ਼ ਦੇ ਭਵਿੱਖ ਲਈ ਖਤਰਨਾਕ ਹੈ। ਮਨੀਪੁਰ ਅਤੇ ਹਰਿਆਣਾ ਵਿੱਚ ਹੋਈ ਹਿੰਸਾ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਵਿੱਚ ਆਉਣ ਵਾਲੇ ਸਾਲ ਦੀਆਂਲੋਕ ਸਭਾ ਚੋਣਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ, ਇਸ ਲਈ ਬਹੁ ਗਿਣਤੀਆਂ ਦੀਆਂ ਵੋਟਾਂ ਦੇ ਧਰੁਵੀਕਰਨ ਦੀ ਪੁਰਾਣੀ ਚਾਲ ਚੱਲੀ ਜਾ ਰਹੀ ਹੈ ਅਤੇ ਅਰਾਜਕਤਾ ਫੈਲਾਉਣ ਦੀ ਸਾਜ਼ਿਸ਼ ਦਾ ਅਸਰ ਵੀ ਨਜਰ ਆਉਣ ਲੱਗ ਪਿਆ ਹੈ। ਜੇਕਰ ਹਾਲਾਤ ਇਹੋ ਜਿਹੇ ਹੀ ਰਹੇ ਤਾਂ ਭਾਰਤ ਟੁੱਟਣ ਦੇ ਰਾਹ ’ਤੇ ਤੁਰ ਜਾਵੇਗਾ ਪਰ ਕਾਂਗਰਸ ਪਾਰਟੀ ਮੋਦੀ ਸਰਕਾਰ ਅਤੇ ਭਾਜਪਾ-ਆਰ.ਐਸ.ਐਸ. ਦੀਆਂ ਚਾਲਾਂ ਸਫਲ ਨਹੀਂ ਹੋਣ ਦੇਵੇਗੀ। ਇਸ ਸਾਲ ਕਈ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਦੇਸ਼ ਦੇ ਲੋਕ ਇੱਕਜੁੱਟ ਹੋ ਕੇ ਭਾਰਤ ਨੂੰ ਜਮਹੂਰੀਅਤ ਦੀ ਦੁਸ਼ਮਣ ਮੋਦੀ ਸਰਕਾਰ ਤੋਂ ਆਜ਼ਾਦ ਕਰਵਾਉਣਗੇ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਸਾਬਕਾ ਪ੍ਰਧਾਨ ਸੰਜੀਵ ਬੁੱਗਾ, ਮਾਰਕੀਟ ਕਮੇਟੀ ਫਗਵਾੜਾ ਦੇ ਸਾਬਕਾ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸਮਿਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸੁਖਵਿੰਦਰ ਬਿੱਲੂ ਖੇੜਾ, ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੀ ਸਾਬਕਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ, ਜ਼ਿਲ੍ਹਾ ਆਈਟੀ ਸੈੱਲ ਦੇ ਪ੍ਰਧਾਨ ਸੌਰਵ ਸ਼ਰਮਾ, ਸੀਨੀਅਰ ਆਗੂ ਸ਼ਵਿੰਦਰ ਨਿਸ਼ਚਲ, ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ, ਡੈਲੀਗੇਟ ਮੈਂਬਰ ਮੁਨੀਸ਼ ਭਾਰਦਵਾਜ ਤੋਂ ਇਲਾਵਾ ਸੁਨੀਲ ਪਾਂਡੇ, ਪੰਕਜ ਗੇੜਾ, ਤੁਲਸੀ ਰਾਮ ਖੋਸਲਾ, ਵਿੱਕੀ ਵਾਲੀਆ ਰਾਣੀਪੁਰ, ਸ਼ਰਨਜੀਤ ਸਿੰਘ, ਸੀਤਾ ਦੇਵੀ ਸਾਬਕਾ ਕੌਂਸਲਰ, ਅਮਰਜੀਤ ਪੀਪਰੰਗੀ, ਸੁਸ਼ੀਲ ਮੈਣੀ ਸਾਬਕਾ ਕੌਂਸਲਰ, ਤਰਲੋਕ ਸਿੰਘ ਨਾਮਧਾਰੀ, ਗੁਰਦਿਆਲ ਸਿੰਘ, ਵਿਜੇ ਸੋਂਧੀ, ਬੰਟੀ ਸ੍ਰੀਨਾਥ, ਦੀਪਾ ਭਗਤਪੁਰਾ, ਕੁੰਦਨ ਰਾਜਪੂਤ, ਯੋਗੇਸ਼ ਕੌਲ, ਹਰਸ਼ ਸ਼ਰਮਾ, ਸ਼ਾਰਦਾ ਨੰਦ, ਐਸ.ਕੇ.ਬਹਿਲ, ਨਰੇਸ਼ ਗੰਗੜ ਆਦਿ ਹਾਜਰ ਸਨ

62 Views