ਫਗਵਾੜਾ ਵਿਖੇ ਤਿੰਨ ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕ ਅਰਪਣ
ਫਗਵਾੜਾ ਵਿਖੇ ਤਿੰਨ ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕ ਅਰਪਣ

ਡਿਪਟੀ ਕਮਿਸ਼ਨਰ ਵਲੋਂ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ
ਫਗਵਾੜਾ( ਡਾ ਰਮਨ ) ਪੰਜਾਬ ਸਰਕਾਰ ਵਲੋਂ ਅਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸੂਬੇ ਭਰ ਵਿਚ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਫਗਵਾੜਾ ਵਿਖੇ ਤਿੰਨ ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਵਲੋਂ ਅੱਜ ਫਗਵਾੜਾ ਵਿਖੇ ਸ਼ੁਰੂ ਹੋ ਰਹੇ ਨਵੇਂ ਤਿੰਨ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਇਨ੍ਹਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ, ਜਿਨ੍ਹਾਂ ਵਿਚ ਬਾਬਾ ਗਦੀਆ, ਖੋਥੜਾਂ ਰੋਡ ਅਤੇ ਗੁਰੂ ਨਾਨਕ ਪੁਰਾ ਸ਼ਾਮਿਲ ਹਨ। ਉਨ੍ਹਾਂ ਵਲੋਂ ਚੱਲ ਰਹੇ ਕੰਮ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਅਨੁਸਾਰ ਕੁਝ ਬਦਲਾਅ ਲੋੜੀਂਦੇ ਹਨ ਜਿਨ੍ਹਾਂ ਸੰਬੰਧੀ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦੇ ਉਸਾਰੀ ਅਧੀਨ ਕੰਮ ਸਬੰਧੀ ਜਾਣੂ ਕਰਵਾਉਂਦਿਆ ਕਿਹਾ ਕਿ ਮਿੱਥੇ ਸਮੇਂ ਦੇ ਅੰਦਰ-ਅੰਦਰ ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜਿੱਥੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦਿੰਦੇ ਹਨ, ਉੱਥੇ ਹੀ 45 ਤੋਂ ਵੱਧ ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫਤ ਹੁੰਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਨ ਜ਼ਿਲ੍ਹ ਪਲਾਨਿੰਗ ਬੋਰਡ ਲਲੀਤਾ ਸਕਲਾਨੀ, ਐਸ.ਡੀ.ਐਮ ਜੈ ਇੰਦਰ ਸਿੰਘ, ਸਿਵਲ ਸਰਜਨ ਡਾ ਰਾਜਵਿੰਦਰ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਸੰਦੀਪ ਭੋਲਾ ਅੈਸ ਐਮ ੳ ਡਾ ਲਹਿੰਬਰ ਰਾਮ ਸਿਵਲ ਹਸਪਤਾਲ ਫਗਵਾੜਾ ਆਦਿ ਹਾਜ਼ਰ ਸਨ

