ਵਿਧਾਇਕ ਗੁਪਤਾ ਨੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਤੱਕ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਵਿਧਾਇਕ ਗੁਪਤਾ ਨੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਤੱਕ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ ਸਾਹਿਬ:ਜੀਵਨ ਸ਼ਰਮਾ/ ਵਿਕਰਮਜੀਤ ਸਿੰਘ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਦੇ ਸੂਏ ਤੱਕ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋਂ ਕੀਤਾ। ਉਨਾਂ ਦੱਸਿਆ ਕਿ ਇਹ ਸੜ੍ਹਕ ਕਾਫ਼ੀ ਸਮੇਂ ਤੋਂ ਖਰਾਬ ਸੀ ਅਤੇ ਲੋਕਾਂ ਦੀ ਵੱਡੀ ਮੰਗ ਸੀ ਕਿ ਇਸ ਸੜ੍ਹਕ ਨੂੰ ਨਵਾਂ ਬਣਾਇਆ ਜਾਵੇ। ਉਨਾਂ ਦੱਸਿਆ ਕਿ ਇਸ ਸੜ੍ਹਕ ਦੇ ਨਾਲ ਨਾਲ ਰਸਤੇ ਵਿੱਚ ਪੈਂਦੀਆਂ ਦੋ ਗਲੀਆਂ ਨੂੰ ਵੀ ਪੱਕਾ ਕੀਤਾ ਜਾਵੇਗਾ।
ਡਾ. ਗੁਪਤਾ ਨੇ ਦੱਸਿਆ ਕਿ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਅਜੈਸ਼ੇਰ ਗਿੱਲ, ਹਰਜੀਤ ਸਿੰਘ, ਸੁਦੇਸ਼ ਕੁਮਾਰ, ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹ

