ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ*

ਭੋਗਪੁਰ (ਪਰਮਜੀਤ ਪਚਰੰਗਾ ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਚਰੰਗਾ,ਜ਼ਿਲ੍ਹਾ ਜਲੰਧਰ ਵਿਖੇ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਸੇਵਾ ਮੁਕਤ ਪ੍ਰਿੰਸੀਪਲ ਸ਼੍ਰੀ ਗਿਰਧਾਰੀ ਲਾਲ ਜੀ ਵੱਲੋਂ ਬਾਰਵੀਂ ਜਮਾਤ ਵਿੱਚ 65% ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ lਇਸ ਦੌਰਾਨ ਪ੍ਰਿੰਸੀਪਲ ਸ਼੍ਰੀ ਗਿਰਧਾਰੀ ਲਾਲ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸ੍ਰੀ ਪਰਮਜੀਤ ਸਿੰਘ (ਸਾਬਕਾ ਸਰਪੰਚ) ,ਸ੍ਰੀ ਅਵਤਾਰ ਸਿੰਘ ਢੇਸੀ,ਸ਼੍ਰੀ ਰਾਮਜੀਤ ਸਿੰਘ ਅਤੇ ਸ੍ਰੀ ਰਾਮ ਮੂਰਤੀ ਚੱਡਾ ਜੀ ਵੱਲੋਂ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਕੇ ਭਵਿੱਖ ਵਿਚ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਹਿੰਦੀ ਮਿਸਟ੍ਰੈਸ ਸ਼੍ਰੀਮਤੀ ਰੁਪਿੰਦਰ ਕੌਰ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ ਅਤੇ ਉਹਨਾਂ ਵੱਲੋਂ ਆਏ ਹੋਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ lਇਸ ਸਮਾਗਮ ਵਿੱਚ ਸਕੂਲ ਇੰਚਾਰਜ ਸ਼੍ਰੀਮਤੀ ਮਨਜੀਤ ਕੌਰ ਅਤੇ ਸਕੂਲ ਸਟਾਫ ਮੈਂਬਰ ਸਹਿਬਾਨ ਹਾਜ਼ਰ ਸਨ l

