ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲਬ ਫਗਵਾੜਾ ਸਿਟੀ ਨੇ
ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲਬ ਫਗਵਾੜਾ ਸਿਟੀ ਨੇ
ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਕਰਵਾਇਆ ਦੂਸਰਾ ਪੈਨਸ਼ਨ ਵੰਡ ਸਮਾਗਮ
ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ ਪੀ.ਡੀ.ਜੀ. ਦਵਿੰਦਰ ਪਾਲ ਅਰੋੜਾ
ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਤਰਫੋਂ ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਲੋੜਵੰਦ ਔਰਤਾਂ ਨੂੰ ਪੈਨਸ਼ਨ ਦੀ ਵੰਡ ਅਤੇ ਆਟੇ ਦੀ ਥੈਲੀ ਭੇਂਟ ਕਰਨ ਦਾ ਦੂਸਰਾ ਮਹੀਨਾਵਾਰ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸਮਾਜ ਸੇਵਕ ਤਜਿੰਦਰ ਸਿੰਘ ਬਾਵਾ ਸ਼ਾਮਲ ਹੋਏ। ਉਹਨਾਂ ਦੇ ਨਾਲ ਦੀਪਕ ਸੇਠੀ, ਗੱਗੀ ਬਤਰਾ ਤੇ ਮੰਗਾ ਵੀ ਸਨ। ਸਮਾਗਮ ਦੇ ਗੈਸਟ ਆਫ ਆਨਰ ਵਜੋਂ ਲਾਇਨਜ ਇੰਟਰਨੈਸ਼ਨਲ 321-ਡੀ ਦੇ ਪਾਸਟ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਡਿਸਟ੍ਰਿਕਟ ਚੇਅਰਪਰਸਨ (ਮਨੁੱਖਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ, ਡਿਸਟ੍ਰਿਕਟ ਚੇਅਰਮੈਨ ( ਇੰਟਰਟੇਨਮੈਂਟ) ਲਾਇਨ ਜਸਵੀਰ ਮਾਹੀ ਅਤੇ ਜ਼ੋਨ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਵੀ ਖਾਸ ਤੌਰ ਤੇ ਮੌਜੂਦ ਰਹੇ। ਕਲੱਬ ਮੈਂਬਰਾਂ ਵਲੋਂ ਮਹਿਮਾਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਤਜਿੰਦਰ ਬਾਵਾ ਨੇ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਜੈਕਟ ਲੋੜਵੰਦ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੁੰਦੇ ਹਨ। ਪੀ.ਡੀ.ਜੀ. ਲਾਇਨ ਦਵਿੰਦਰ ਪਾਲ ਅਰੋੜਾ ਨੇ ਵੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਲਾਇਨ ਆਸ਼ੂ ਮਾਰਕੰਡਾ ਅਤੇ ਉਹਨਾਂ ਦੀ ਪੂਰੀ ਟੀਮ ਵਲੋਂ ਜਿਸ ਤਨਦੇਹੀ ਨਾਲ ਸਮਾਜ ਸੇਵਾ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ ਉਸਨੂੰ ਹੋਰਨਾਂ ਲੀਈ ਵੀ ਪ੍ਰੇਰਣਾ ਦੇਣ ਵਾਲਾ ਦੱਸਿਆ। ਉਹਨਾਂ ਸਮੁੱਚੀ ਟੀਮ ਨੂੰ ਸਰਟੀਫਿਕੇਟ ਵੀ ਦਿੱਤੇ। ਲਾਇਨ ਆਸ਼ੂ ਮਾਰਕੰਡ ਅਨੁਸਾਰ ਇਹ ਸਥਾਈ ਪ੍ਰੋਜੈਕਟ ਕਲੱਬ ਵਲੋਂ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ। ਉਹਨਾਂ ਸਮੂਹ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸ ਮੌਕੇ ਕਲੱਬ ਸਕੱਤਰ ਲਾਇਨ ਸੰਜੀਵ ਲਾਂਬਾ, ਕੈਸ਼ੀਅਰ ਲਾਇਨ ਜੁਗਲ ਬਵੇਜਾ ਤੇ ਲਾਇਨ ਸੁਮਿਤ ਭੰਡਾਰੀ ਪੀ.ਆਰ.ਓ. ਤੋਂ ਇਲਾਵਾ ਲਾਇਨ ਵਿਪਨ ਸ਼ਰਮਾ, ਲਾਇਨ ਵਿਪਨ ਠਾਕੁਰ, ਲਾਇਨ ਓਮ ਜੀ, ਪਵਨ ਚਾਵਲਾ, ਈਸ਼ ਕੁਮਾਰ ਆਦਿ ਹਾਜ਼ਰ ਸਨ

