ਜੱਥੇਦਾਰ ਕੁਲਾਰ ਦੀ ਮੌਤ ਨਾਲ ਪਿਆ ਨਾ ਪੂਰਾ ਹੋਣ ਵਾਲਾ ਘਾਟਾ : ਕੰਬੋਜ
ਜੱਥੇਦਾਰ ਕੁਲਾਰ ਦੀ ਮੌਤ ਨਾਲ ਪਿਆ ਨਾ ਪੂਰਾ ਹੋਣ ਵਾਲਾ ਘਾਟਾ : ਕੰਬੋ
ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਸਾਬਕਾ ਕੋਸਲਰ ਪਰਮਜੀਤ ਕੌਰ ਕੰਬੋਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਦੇ ਪ੍ਰਧਾਨ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸਰਵਣ ਸਿੰਘ ਕੁਲਾਰ ਦੀ ਬੇਵਕਤੀ ਮੌਤ ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਤੇ ਦੂਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਬੀਬੀ ਕੰਬੋਜ ਨੇ ਕਿਹਾ ਕਿ ਜੱਥੇਦਾਰ ਕੁਲਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਮਾਨਦਾਰੀ ਨਾਲ ਫਰਜ ਨਿਭਾਏ ਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਉਹ ਜ਼ਮੀਨ ਨਾਲ ਜੁੜੇ ਹੋਏ ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤ ਸਨ
47 Views

