ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ

ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ
ਬਠਿੰਡਾ(ਜਸਵੀਰ ਸਿੱਧੂ)ਸਵੱਛ ਭਾਰਤ ਮਿਸ਼ਨ ਤਹਿਤ ਵਧੀਆਂ ਕਾਰਗੁਜ਼ਰੀ ਵਾਲੇ 23 ਸਖਸ਼ੀਅਤਾਂ ਨੂੰ ਸਨਾਮਾਨਤ ਕੀਤਾ ਗਿਆ। ਸਫਾਈ ਮਿੱਤਰਾਂ ਨੇ ਘਰ-ਘਰ ਜਾ ਕੇ ਵੱਖ ਕੀਤੇ ਕੂੜੇ ਨੂੰ ਇੱਕਠਾ ਕਰਨ ਅਤੇ ਸਰੋਤਾਂ ‘ਤੇ ਕੂੜੇ ਨੂੰ ਵੱਖ ਕਰਨ ਅਤੇ ਐਮ.ਆਰ.ਐਫ ਵਿਖੇ ਕੂੜੇ ਦੀ ਪ੍ਰੋਸੈਸਿੰਗ ਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਅਤੇ ਕਮਿਊਨਿਟੀ ਫੈਸਿਲੀਟੇਟਰਾਂ ਨੂੰ ਕੂੜੇ ਦੇ ਸਰੋਤਾਂ ਨੂੰ ਵੱਖ ਕਰਨ ਅਤੇ ਮੈਟੀਰੀਅਲ ਰਿਕਵਰੀ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਨੇ ਰਾਜ ਦੇ ਅੰਦਰ ਚਾਰ ਫਾਇਰ ਸਰਵਿਸ ਯੂਨਿਟਾਂ ਨੂੰ ਵੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ। ਜੇਤੂਆਂ ਨੂੰ ਸਮਾਜ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਬਲਕਾਰ ਸਿੰਘ ਨੇ ਆਪਣੇ ਸ਼ਾਨਦਾਰ ਕੰਮ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਹੋਰਾਂ ਨੂੰ ਵੀ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕੀਤੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲਾ ‘ਰੰਗਲਾਂ ਪੰਜਾਬ’ ਸਿਰਜਿਆ ਜਾ ਸਕੇ।
ਇਸ ਮੌਕੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉਪਲ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਸਵੱਛਤਾ ਵਿੱਚ ਆਪਣੀ ਸ਼ਾਨਦਾਰ ਸੇਵਾਵਾਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਹੋਰ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

61 Views