ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ ਨਾਲ ਸਬੰਧਿਤ ਆਈ.ਟੀ.ਆਈ ਫਗਵਾੜਾ ਵਿਖੇ ਵਿਸ਼ੇਸ਼ ਸੈਮੀਨਾਰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ ਨਾਲ ਸਬੰਧਿਤ ਆਈ.ਟੀ.ਆਈ ਫਗਵਾੜਾ ਵਿਖੇ ਵਿਸ਼ੇਸ਼ ਸੈਮੀਨਾਰ
ਸ਼ੁੱਕਰਵਾਰ ਸਵੇਰੇ 10:30 ਵਜੇ ਤੋਂ ਸ਼ੁਰੂ ਹੋਵੇਗਾ ਸੈਮੀਨਾਰ
ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿਚ ਪ੍ਰਤਿਭਾਸ਼ਾਲੀ ਉਮੀਦਵਾਰਾਂ ਨੂੰ ਤਿਆਰ ਕਰਕੇ ਭੇਜਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 6 ਅਕਤੂਬਰ ਨੂੰ ਸਥਾਨਕ ਸਰਕਾਰੀ ਆਈ.ਟੀ.ਆਈ (ਲੜਕੇ) ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕੈਪਟਨ ਕਰਨੈਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਮੀਨਾਰ ਦਾ ਉਦੇਸ਼ ਅਕਤੂਬਰ ਮਹੀਨੇ ਵਿਚ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਲਈ ਉਮੀਦਵਾਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਤਿਆਰੀ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਨੂੰ ਸੈਮੀਨਾਰ ਦੌਰਾਨ ਵੱਖੋ-ਵੱਖ ਰੁਜ਼ਗਾਰ ਲਈ ਯੋਗਤਾ ਅਤੇ ਉਮੀਦਵਾਰਾਂ ਦੇ ਲੋੜੀਂਦੇ ਵੇਰਵਿਆਂ ਬਾਰੇਂ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਹਿਰਾਂ ਵਲੋਂ ਇੰਟਰਵਿਊ ਦੀ ਤਿਆਰੀ ਲਈ ਸਾਫਟ ਸਕਿੱਲ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਮੀਦਵਾਰਾਂ ਨੂੰ ਪਲੇਸਮੈਂਟ ਕੈਂਪ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਧਿਕਾਰੀ ਰਾਜਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਹਵਾਨ ਨੌਜਵਾਨ, ਜੋ 8ਵੀਂ,10ਵੀਂ,12ਵੀਂ ਪਾਸ,ਆਈ.ਟੀ.ਆਈ., ਮਕੈਨੀਕਲ ਡਿਪਲੋਮਾ ਹੋਲਡਰ ਅਤੇ ਬੀ.ਟੈੱਕ (ਮਕੈਨੀਕਲ) ਦੀ ਯੋਗਤਾ ਰੱਖਦੇ ਹਨ ਅਤੇ ਫਗਵਾੜਾ ਵਿਖੇ ਹੈਲਪਰ, ਸੀ.ਐਨ.ਸੀ/ਵੀ.ਐਨ.ਸੀ ਆਪਰੇਟਰ/ਮਕੈਨੀਕਲ ਇੰਜ. ਅਤੇ ਟੈਕਨੀਸ਼ਨ ਦੀ ਆਸਾਮੀ ਦੇ ਕੰਮ ਕਰਨ ਦੇ ਇੱਛੁਕ ਹਨ, ਸੈਮੀਨਾਰ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਸਵੇਰੇ 10:30 ਵਜੇ ਆਈ.ਟੀ.ਆਈ ਵਿਖੇ ਪੁੱਜਣ।
ਜ਼ਿਲ੍ਹਾ ਰੋਜ਼ਗਾਰ ਅਧਿਕਾਰੀ ਨੇ ਦੱਸਿਆ ਕਿ ਰੋਜ਼ਗਾਰ ਨਾਲ ਸਬੰਧਿਤ ਜਾਣਕਾਰੀ ਲਈ ਬਿਨੈਕਾਰ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ 5 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਥਿਤ ਦਫਤਰ ਜਾਂ ਹੈੱਲਪਲਾਈਨ ਨੰਬਰ 99882-19247 ’ਤੇ ਸੰਪਰਕ ਕਰ ਸਕਦੇ ਹਨ

