ਲੋਕ ਸਭਾ ਦੀਆਂ ਚੋਣਾਂ ਤੇ ਸਭ ਦੀ ਅੱਖ ਬਠਿੰਡਾ

ਲੋਕ ਸਭਾ ਦੀਆਂ ਚੋਣਾਂ ਤੇ ਸਭ ਦੀ ਅੱਖ
ਬਠਿੰਡਾਲੋਕ ਸਭਾ ਦੀਆਂ ਚੋਣਾਂ ਤੇ ਸਭ ਦੀ ਅੱਖ

ਬਠਿੰਡਾ( ਜਸਵੀਰ ਸਿੱਧੂ) ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਜੇਕਰ ਮੁੜ ਉਮੀਦਵਾਰ ਵਜੋਂ ਨਿਯੁਕਤ ਹੁੰਦੇ ਹਨ ਤਾਂ ਉਨ੍ਹਾਂ ਦੀ ਰਾਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮੁਸ਼ਕਿਲ ਹੋ ਸਕਦੀ ਹੈ। ਲੋਕ ਸਭਾ ਹਲਕਾ ਬਠਿੰਡਾ ਦੇ ਬਹੁਤ ਸਾਰੇ ਸਾਬਕਾ ਅਕਾਲੀ ਲੀਡਰ ਪਾਰਟੀ ਦੀਆਂ ਗਤੀਵਿਧੀਆਂ ਖ਼ਿਲਾਫ਼ ਭੜਾਸ ਕੱਢ ਰਹੇ ਨੇ ਅਤੇ ਪਾਰਟੀ ਪ੍ਰਧਾਨ ਦੇ ਰੋਲ ਨੂੰ ਵੀ ਨਹੀਂ ਸਵੀਕਾਰ ਰਹੇ।ਬਠਿੰਡਾ: 2024 ਦੀਆਂ ਵਿਧਾਨ ਸਭਾ ਚੋਣਾਂ ਸਿਰ ਉੱਤੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵਾਰ ਫਿਰ ਚੋਣ ਮੈਦਾਨ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਉਤਾਰਨ ਦੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸੰਪਰਕ ਲਹਿਰ ਸ਼ੁਰੂ ਕੀਤੀ ਗਈ ਹੈ ਅਤੇ ਪਿੰਡਾਂ-ਕਸਬਿਆਂ ਅਤੇ ਸ਼ਹਿਰਾਂ ਵਿੱਚ ਬੈਠਕਾਂ ਅਤੇ ਰੈਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਪਿਛਲੇ ਪੰਜ ਸਾਲ ਦੇ ਵਿੱਚ ਵਾਪਰੇ ਘਟਨਾਕ੍ਰਮ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਗਰਾਫ ਵਿੱਚ ਆਈ ਗਿਰਾਵਟ ਕਾਰਨ ਇਸ ਵਾਰ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਲੋਕ ਸਭਾ ਹਲਕੇ ਤੋਂ ਮੁੜ ਚੋਣ ਜਿੱਤਣਾ ਮੁਸ਼ਕਿਲ ਜਾਪ ਰਿਹਾ ਹੈ।ਬਠਿੰਡਾ ਲੋਕ ਸਭਾ ਹਲਕੇ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਵਿੱਚ 9 ਵਿਧਾਨ ਸਭਾ ਹਲਕੇ ਪੈਂਦੇ ਹਨ। ਇਹ 9 ਵਿਧਾਨ ਸਭਾ ਹਲਕੇ ਬਠਿੰਡਾ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨੂੰ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ ਜਾਂ ਉਹ ਖੁਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਗਏ ਹਨ। ਸੀਨੀਅਰ ਲੀਡਰਸ਼ਿਪ ਵੱਲੋਂ ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਜਾਣਾ 2024 ਦੀਆਂ ਲੋਕ ਸਭਾ ਚੋਣਾਂ ਲੜਨ ਵਾਲਿਆਂ ਲਈ ਕੋਈ ਚੰਗੇ ਸੰਕੇਤ ਨਹੀਂ ਦੇ ਰਿਹਾ,ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਜਾਣ ਵਾਲੇ ਤਲਵੰਡੀ ਸਾਬੋ ਤੋਂ ਚਾਰ ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ਉੱਤੇ ਕਈ ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਦਿਸ਼ਾਹੀਣ ਪਾਰਟੀ ਤੱਕ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹੁਣ ਸੀਨੀਅਰ ਲੀਡਰਸ਼ਿਪ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਆਪਹੁਦਰੇ ਫੈਸਲੇ ਲਏ ਜਾਂਦੇ ਹਨ। ਇਸੇ ਤਰ੍ਹਾਂ ਮੌੜ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਸੁਖਬੀਰ ਬਾਲ ਨੂੰ ਅਸਤੀਫਾ ਦੇਣ ਤੱਕ ਦੀ ਨਸੀਹਤ ਦੇ ਦਿੱਤੀ। ਬਠਿੰਡਾ ਤੋਂ ਵਿਧਾਇਕ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਉੱਤੇ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਮਦਦ ਕਰਨ ਦੇ ਇਲਜ਼ਾਮ ਲਾਏ। ਇਹਨਾਂ ਇਲਜ਼ਾਮਾਂ ਦੇ ਚਲਦੇ ਹੀ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਇਸ ਤੋਂ ਇਲਾਵਾ ਸਰੂਪ ਚੰਦ ਸਿੰਗਲਾ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਪੰਜਾਬ ਵਿੱਚ ਬਹੁਤ ਖਸਤਾ ਹੈ।2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸ ਨੂੰ ਉਮੀਦਵਾਰ ਬਣਾਇਆ ਜਾਣਾ ਹੈ ਇਹ ਤੈਅ ਨਹੀਂ ਹੋਇਆ। ਲੋਕ ਸਭਾ ਚੋਣਾਂ 2024 ਲਈ ਬਠਿੰਡਾ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਣਾ ਹੈ, ਇਸ ਸਬੰਧੀ ਕੋਰ ਕਮੇਟੀ ਵੱਲੋਂ ਫੈਸਲਾ ਲਿਆ ਜਾਵੇਗਾ।

63 Views