ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਚੱਲਿਆਂ ਪੀਲਾ ਪੰਜਾਂ

ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਚੱਲਿਆਂ ਪੀਲਾ ਪੰਜਾਂ
ਤਲਵੰਡੀ ਸਾਬੋ(ਗੁਰਪ੍ਰੀਤ ਸਿੰਘ )ਬਠਿੰਡਾ ਦੀ 100 ਫੁੱਟੀ ਰੋਡ ਉੱਪਰ ਕਰੋੜਾਂ ਰੁਪਿਆਂ ਦੀ ਜ਼ਮੀਨ ਕਰੀਬ 200 ਗਜ ਵਿੱਚ ਬਣੇ ਤਿੰਨ ਸ਼ੋਰੂਮ, ਜੋ ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਨਜਾਇਜ਼ ਤਰੀਕੇ ਨਾਲ ਬਣਾਏ ਹੋਏ ਨੇ, ‘ਤੇ ਬਠਿੰਡਾ ਕਾਰਪੋਰੇਸ਼ਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ।ਪਰਲ ਗਰੁੱਪ ਵੱਲੋਂ ਲੋਕਾਂ ਨਾਲ ਮਾਰੀਆਂ ਠੱਗੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹਨਾਂ ਦੀਆਂ ਜਾਇਦਾਤਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।ਜਿਸ ਨੂੰ ਵੇਚ ਕੇ ਪੰਜਾਬ ਸਰਕਾਰ ਲੋਕਾਂ ਦੇ ਪੈਸੇ ਉਤਾਰੇਗੀ। ਦੱਸ ਦੇਈਏ ਕਿ ਲਗਭਗ 12 ਹਜ਼ਾਰ ਤੋਂ ਉੱਪਰ ਲੋਕ ਇਸ ਮਾਮਲੇ ‘ਚ ਠੱਗੀ ਦਾ ਸ਼ਿਕਾਰ ਹੋਏ ਸਨ।ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਪਰਲ ਗਰੁੱਪ ਦੀਆਂ ਜਾਇਦਾਤਾਂ ਦੀ ਛਾਣਬੀਣ ਕਰ ਰਹੇ ਹਨ। ਇਸ ਅਧੀਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਗਰੁੱਪ ਸਬੰਧੀ ਇਸ ਜਗ੍ਹਾ ਨੂੰ ਖਾਲੀ ਕਰਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਜਿਸ ਅਧੀਨ ਅੱਜ ਇੱਥੇ ਕਾਰਪੋਰੇਸ਼ਨ ਦਾ ਪੀਲਾ ਪੰਜਾ ਚੱਲਿਆ ਅਤੇ ਇਨ੍ਹਾਂ ਦੁਕਾਨਾਂ ਨੂੰ ਢਾਹ ਦਿੱਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਦੁਕਾਨਾਂ ਨੂੰ ਬਣਾਉਣ ਵਾਲੇ ਚਾਰ ਲੋਕਾਂ ਉੱਪਰ ਵੀ ਥਾਣਾ ਸਿਵਲ ਲਾਈਨ ਵਿੱਚ ਮੁਕਦਮਾ ਦਰਜ ਕੀਤਾ ਗਿਆ। ਜਿਨ੍ਹਾਂ ਵਿੱਚੋਂ ਇਸ ਵੇਲੇ ਤਿੰਨ ਲੋਕ ਥਾਣੇ ਅੰਦਰ ਬੰਦ ਹਨ।ਮਿਉਂਸਿਪਲ ਟਾਊਨ ਪਲੈਨਰ ਦਾ ਕਹਿਣਾ ਹੈ ਕਿ ਸਾਨੂੰ ਤਾਂ ਸਰਕਾਰ ਵੱਲੋਂ ਹੁਕਮ ਹੋਏ ਹਨ ਕਿ ਇਹਨਾਂ ਜਾਇਦਾਤਾਂ ਨੂੰ ਖਾਲੀ ਕਰਵਾਇਆ ਜਾਵੇ, ਜੋ ਨਜਾਇਜ਼ ਤਰੀਕੇ ਨਾਲ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਹੀ ਇਹ ਕਾਰਵਾਈ ਸ਼ੁਰੂ ਹੋਈ ਹੈ।
ਦੂਜੇ ਪਾਸੇ ਡੀ.ਐੱਸ.ਪੀ ਸਿਟੀ ਟੂ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਸੀਂ ਹਦਾਇਤਾਂ ਤੋਂ ਬਾਅਦ ਚਾਰ ਲੋਕਾਂ ਉੱਪਰ ਮੁਕੱਦਮਾ ਦਰਜ ਕਰ ਲਿਆ ਹੈ, ਜਿੰਨਾ ਵਿੱਚੋਂ ਤਿੰਨ ਲੋਕਾਂ ਨੂੰ ਫੜ ਲਿਆ ਗਿਆ ਹੈ ਅਤੇ ਇੱਕ ਫਰਾਰ ਚੱਲ ਰਿਹਾ ਹੈ। ਜਿਸ ਨੂੰ ਜਲਦੀ ਫੜ ਲਿਆ ਜਾਵੇਗਾ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ l

140 Views