ਬਠਿੰਡਾ ਵੱਲੋਂ ਲੋਕ ਅਦਾਲਤ ਵਿਚ 06 ਬੈਂਚਾਂ ਦਾ ਗਠਨ

ਬਠਿੰਡਾ ਵੱਲੋਂ ਲੋਕ ਅਦਾਲਤ ਵਿਚ 06 ਬੈਂਚਾਂ ਦਾ ਗਠਨ
ਤਲਵੰਡੀ ਸਾਬੋ( ਗੁਰਪ੍ਰੀਤ ਜੋਗੇਵਾਲਾ )
ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀਆਂ ਦੀ ਅਗੁਵਾਈ ਹੇਠ ਮਿਤੀ 21.10.2023 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਲੋਕ ਅਦਾਲਤ ਵਿਚ 06 ਬੈਂਚਾਂ ਦਾ ਗਠਨ ਕੀਤਾ ਗਿਆ, ਇਸ ਲੋਕ ਅਦਾਲਤ ਵਿੱਚ ਮੈਟ੍ਰੀਮੋਨੀਅਲ, ਲੈਂਡ ਐਕੁਅਜੀਸ਼ਨ, ਮੋਟਰ ਐਕਸੀਡੈਂਟ ਕੇਲਮ ਟ੍ਰਿਬਉਨਲ ਸਬੰਧਤ ਕੇਸ ਲਗਾਏ ਗਏ।ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 184 ਕੇਸ ਲਗਾਏ ਗਏ ਹਨ ਅਤੇ 90 ਕੇਸਾਂ ਦਾ ਨਿਪਟਾਰਾ ਕੀਤਾ ਗਿਆ ।ਸ੍ਰੀ ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ.-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆ ਕਿ ਦੇਸ਼ ਭਰ ਵਿੱਚ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੀਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਨ ਅਤੇ ਇਹ ਵੀ ਦੱਸਿਆ ਕਿ ਮਿਤੀ 09.12.2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਹੈ।

113 Views