ਬਬਲੀ ਢਿੱਲੋਂ ਵੱਲੋਂ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਪੁਲਿਸ ਤੰਤਰ ਦੀ ਵਰਤੋਂ ਕਰਨ ਦੇ ਦੋਸ਼*

*ਬਬਲੀ ਢਿੱਲੋਂ ਵੱਲੋਂ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਪੁਲਿਸ ਤੰਤਰ ਦੀ ਵਰਤੋਂ ਕਰਨ ਦੇ ਦੋਸ਼*
ਬਠਿੰਡਾ( *ਜਸਵੀਰ ਸਿੱਧੂ* )30 ਅਕਤੂਬਰ 2023: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਆਖਿਆ ਹੈ ਕਿ ਧਰਨਿਆਂ ਮੁਜਾਹਰਿਆਂ ਵਿੱਚੋਂ ਚੋਂ ਪੈਦਾ ਹੋਈ ਆਮ ਆਦਮੀ ਪਾਰਟੀ ਸੱਤਾ ਪ੍ਰਾਪਤੀ ਤੋਂ ਬਾਅਦ ਵਿਰੋਧੀਆਂ ਦੀ ਆਵਾਜ਼ ਦੱਬਣ ਲਈ ਪੁਲਿਸ ਤੰਤਰ ਦੀ ਵਰਤੋਂ ਕਰ ਰਹੀ ਹੈ।
ਬਬਲੀ ਢਿੱਲੋਂ ਨੇ ਬੰਟੀ ਰੋਮਾਣਾ ਤੇ ਕਾਰਵਾਈ ਦੀ ਨਿੰਦਾ ਕਰਦਿਆਂ ਬਬਲੀ ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੀ ਬਲਵਿੰਦਰ ਕੌਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ ਵੱਲੋਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਗ੍ਰਿਫਤਾਰੀ ਵਾਸਤੇ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਮੱਠਾ ਪਾਉਣ ਲਈ ਹੀ ਬੰਟੀ ਰੋਮਾਣਾ ਤੇ ਨਜਾਇਜ਼ ਪਰਚਾ ਦਰਜ ਕੀਤਾ ਗਿਆ
ਉਨ੍ਹਾਂ ਕਿਹਾ ਕਿ ਸੱਤਾ ਚ ਆਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਆਮ ਲੋਕਾਂ ਨੂੰ ਰਾਜਨੀਤਿਕ ਆਗੂਆਂ ਤੋਂ ਸਵਾਲ ਪੁੱਛਣ ਦੀ ਪੈਰਵਾਈ ਕਰਦੇ ਵਿਰੋਧੀ ਆਗੂਆਂ ਤੇ ਤੰਜ ਕਸਦੇ ਸਨ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਮੁੱਖ ਮੰਤਰੀ ਲੋਕਾਂ ਦੀ ਬੋਲਣ ਦੀ ਆਜ਼ਾਦੀ ਅਤੇ ਵਿਰੋਧੀਆਂ ਨੂੰ ਪੁਲਿਸ ਕਾਰਵਾਈਆਂ ਨਾਲ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਐਨੀ ਬੁਖਲਾਹਟ ਵਿੱਚ ਹਨ ਕਿ ਉਹਨਾਂ ਦੇ ਹੁਕਮਾਂ ਤੇ ਪੁਲਿਸ ਨੇ ਬੰਟੀ ਰੋਮਾਣਾ ਤੇ ਧਾਰਾ 66 ਲਾਈ ਹੈ ਜੋਕਿ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਵੱਲੋਂ ਅੱਠ ਸਾਲ ਪਹਿਲਾਂ ਰੱਦ ਕਰ ਦਿੱਤੀ ਗਈ ਸੀ ।
ਬਬਲੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਪਰਚੇ ਕਰਵਾਉਣ ਵਾਲੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵਾਂਗੇ। ਅਕਾਲੀ ਦਲ ਸਰਕਾਰ ਅਤੇ ਪੁਲਿਸ ਦੀ ਗੁੰਡਾਗਰਦੀ ਦੇ ਅੱਗੇ ਝੁਕੇਗਾ ਨਹੀਂ ਤੇ ਲਗਾਤਾਰ ਪੰਜਾਬੀਆਂ ਦੇ ਮੁੱਦਿਆਂ ਦੀ ਲੜਾਈ ਲੜਦਾ ਰਹੇਗਾ ਇਸ ਮੌਕੇ ਸਾਬਕਾ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਸਿੱਧੂ, ਕੌਂਸਲਰ ਹਰਪਾਲ ਢਿੱਲੋਂ ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ, ਦਲਜੀਤ ਬਰਾੜ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸੰਧੂ, ਰਾਣਾ ਠਾਕੁਰ, ਨਰਿੰਦਰ ਪਾਲ ਸਿੰਘ,ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਅਤੇ ਰਤਨ ਸ਼ਰਮਾ ਮਲੂਕਾ ਵੱਲੋਂ ਵੀ ਬੰਟੀ ਰਮਾਣਾ ਤੇ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਗਈ

49 Views