ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੋਨਾਂ ਚ ਮਹਿੰਦੀ ਪ੍ਰਤੀਯੋਗਤਾ ਕਰਵਾਈ

ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੋਨਾਂ ਚ ਮਹਿੰਦੀ ਪ੍ਰਤੀਯੋਗਤਾ ਕਰਵਾਈ

ਕਾਲਾ ਸੰਘਿਆਂ 1 ਨਵੰਬਰ (ਮਨਜੀਤ ਮਾਨ)ਬਾਬਾ ਗੁਰਮੇਜ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਸੈਦਰਾਣਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ ਅਤੇ ਅਕੈਡਮੀ ਚੇਅਰਮੈਨ ਸ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ ਦੋਨਾਂ ਦੀ ਦੇਖ ਰੇਖ ਹੇਠ ਚੱਲ ਰਹੀ ਸੰਸਥਾ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਅੱਜ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿਚ ਕਲਾਸ ਚੌਥੀ ਤੋਂ ਅੱਠਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਵਿਦਿਆਰਥਣਾਂ ਵਿੱਚ ਇਸ ਪ੍ਰਤੀਯੋਗਿਤਾ ਸੰਬੰਧੀ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰੀਆਂ ਵਿਦਿਆਰਥਣਾਂ ਵੱਲੋਂ ਬਹੁਤ ਹੀ ਸੁੰਦਰ ਮਹਿੰਦੀ ਲਗਾਈ ਗਈ। ਇਸ ਵਿਚ ਅਵਨੀਤ ਕੌਰ ਨੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਸਰਾ, ਗੁਰਲੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੇ ਹੁਨਰ ਅਤੇ ਕਲਾ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਡਮ ਰਮਨਪ੍ਰੀਤ ਕੌਰ, ਮੈਡਮ ਸੰਦੀਪ ਕੌਰ,ਮੈਡਮ ਰਜਿੰਦਰ ਕੌਰ, ਮੈਡਮ ਵਰਸ਼ਾ ਅਤੇ ਸਮੂਹ ਸਟਾਫ ਹਾਜ਼ਰ ਸੀ।

72 Views