ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਜਗਤਾਰ ਸਿੰਘ ਤਾਰਾ ਨੂੰ ਮਿਲੀ ਵੱਡੀ ਰਾਹਤ , ਹਾਈ ਕੋਰਟ ਨੇ ਦਿੱਤੀ ਪੈਰੋਲ…
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਜਗਤਾਰ ਸਿੰਘ ਤਾਰਾ ਨੂੰ ਮਿਲੀ ਵੱਡੀ ਰਾਹਤ , ਹਾਈ ਕੋਰਟ ਨੇ ਦਿੱਤੀ ਪੈਰੋਲ…
ਤਲਵੰਡੀ ਸਾਬੋ(ਗੁਰਪ੍ਰੀਤ ਜੋਗੇਵਾਲਾ)ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਅਤੇ ਜੇਲ੍ਹ ਬ੍ਰੇਕ ਮਾਮਲੇ ‘ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ ਮਿਲੀ ਹੈ । ਹਾਈ ਕੋਰਟ ਵੱਲੋਂ ਉਸ ਨੂੰ ਪੈਰੋਲ ਦਿੱਤੀ ਗਈ ਹੈ ।ਜਗਤਾਰ ਸਿੰਘ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ । ਪਿਛਲੇ ਸਾਲ ਅਪ੍ਰੈਲ ਵਿਚ ਉਸ ਦੇ ਭਰਾ ਦੀ ਮੌਤ ਹੋ ਗਈ ਸੀ । ਇਸੇ ਲਈ ਜਗਤਾਰ ਸਿੰਘ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ । ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ । ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ ।

