ਵਾਲਮੀਕਿ ਐਕਸ਼ਨ ਫੋਰਸ ਪੰਜਾਬ ਸੂਬੇ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਚੰਗੇ ਕੰਮਾਂ ਲਈ ਪ੍ਰੇਰਿਤ ਕਰੇਗਾ — ਧਰਮਿੰਦਰ ਨੰਗਲ

ਵਾਲਮੀਕਿ ਐਕਸ਼ਨ ਫੋਰਸ ਪੰਜਾਬ ਸੂਬੇ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਚੰਗੇ ਕੰਮਾਂ ਲਈ ਪ੍ਰੇਰਿਤ ਕਰੇਗਾ —
ਧਰਮਿੰਦਰ ਨੰਗਲ

ਕਾਲਾ ਸੰਘਿਆਂ 13 ਦਸੰਬਰ (ਮਨਜੀਤ ਮਾਨ) ਵਾਲਮੀਕਿ ਐਕਸ਼ਨ ਫੋਰਸ ਦੇ ਸੂਬਾ ਪ੍ਰਧਾਨ ਧਰਮਿੰਦਰ ਨੰਗਲ ਅਤੇ ਉਪ ਚੇਅਰਮੈਨ ਆਰ ਕੇ ਨਾਹਰ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀ ਦਲਦਲ ਵਿੱਚ ਧਸਦੀ ਜਾ ਰਹੀ ਹੈ ਅਤੇ ਗਲਤ ਕੰਮਾਂ ਵੱਲ ਜਾ ਰਹੀ ਹੈ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿਖਾਉਣਾ ਸਾਡਾ ਫਰਜ਼ ਬਣਦਾ ਹੈ ਵਾਲਮੀਕੀ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ ਕਿ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ ਕਿਉਕਿ ਕੁਝ ਗਲਤ ਅਨਸਰਾਂ ਵੱਲੋਂ ਨੌਜਵਾਨਾਂ ਨੂੰ ਗਲਤ ਰਸਤੇ ਅਖਤਿਆਰ ਕਰਨ ਲਈ ਗੁਮਰਾਹ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਵਾਲਮੀਕੀ ਐਕਸ਼ਨ ਫੋਰਸ ਪੰਜਾਬ ਸਮਾਜਿਕ ਬੁਰਾਈਆਂ ਖਿਲਾਫ ਨਸ਼ਿਆਂ ਖਿਲਾਫ, ਧੱਕੇਸ਼ਾਹੀ ਤੇ ਜਬਰ ਜ਼ੁਲਮ ਦੇ ਖਿਲਾਫ ਕੰਮ ਕਰ ਰਹੀ ਹੈ ਅਤੇ ਹੁਣ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਲਈ ਜਥੇਬੰਦੀ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ਓਪ ਚੇਅਰਮੈਨ ਆਰ ਕੇ ਨਾਹਰ ਨੇ ਕਿਹਾ ਕੀ ਪਹਿਲਾ ਵੀ ਜਥੇਬੰਦੀ ਦੇ ਵੱਲੋਂ ਨੌਜਵਾਨਾਂ ਨੂੰ ਸਮੇਂ ਸਮੇਂ ਤੇ ਸਹੀ ਰਸਤਾ ਦਿਖਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ ਅਤੇ ਬੁਰੇ ਅਤੇ ਮਾੜੇ ਕੰਮਾਂ ਤੋਂ ਦੂਰ ਕਰਨ ਲਈ ਨੌਜਵਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਅੱਜ ਦੀ ਨੌਜਵਾਨ ਪੀੜ੍ਹੀ ਖੇਡਾਂ ਅਤੇ ਪੜ੍ਹਾਈ ਤੋਂ ਬਹੁਤ ਦੂਰ ਵੱਲ ਜਾ ਰਹੀ ਹੈ ਨੌਜਵਾਨਾਂ ਨੂੰ ਜਾਗ੍ਰਿਤ ਕਰਨ ਦੀ ਲੋੜ ਹੈ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਦੀ ਅਗਵਾਹੀ ਹੇਠ ਜਥੇਬੰਦੀ ਦੇ ਸੀਨੀਅਰ ਆਗੂਆਂ ਵੱਲੋਂ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਸਹੀ ਰਸਤੇ ਅਤੇ ਸ਼ਹੀ ਦਿਸ਼ਾ ਵੱਲ ਮੋੜਿਆ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨ ਪੜ੍ਹਾਈ ਅਤੇ ਖੇਡਾਂ ਵੱਲ ਨੂੰ ਕੂਚ ਕਰਨ ਅਤੇ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਜਾਣ ਤੋਂ ਰੋਕਿਆ ਜਾ ਸਕੇ ਇਸ ਮੌਕੇ ਯੂਥ ਪ੍ਰਧਾਨ ਅਵਿਨਾਸ਼ ਹੇਅਰ ਦੁਆਬਾ ਜੋਨ ਉੱਪ ਪ੍ਰਧਾਨ ਬਲਕਾਰ ਸਹੋਤਾ ਪ੍ਰਧਾਨ ਦੋਆਬਾ ਜੋਨ ਲਵਪ੍ਰੀਤ ਲਿੱਤਰਾਂ ਪ੍ਰਧਾਨ ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਤੀਰਥ ਬਜੂਹਾ, ਸਕੱਤਰ ਪੰਜਾਬ ਧਰਮਪਾਲ ਗਿੱਲ, ਸਪੋਰਟਸ ਵਿੰਗ ਪ੍ਰਧਾਨ ਮੇਜਰ ਸਿੰਘ, ਤਹਿਸੀਲ ਪ੍ਰਧਾਨ ਦੀਪ ਸਹੋਤਾ ,ਅਮਰਜੀਤ ਸਿੰਘ, ਗੁਰਜੀਤ ਸਿੰਘ ,ਨਿਰਮਲ ,ਗੁਰਪ੍ਰੀਤ ਸਿੰਘ ਗੋਪੀ, ਕੁਲਵਿੰਦਰ ਸਿੰਘ ਅਤੇ ਜਥੇਬੰਦੀ ਦੇ ਹੋਰ ਆਗੂ ਹਾਜਰ ਸਨ।

92 Views