ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ

ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਮੰਨੇ — ਸੰਜੀਵ ਕੌਂਡਲ

ਕਾਲਾ ਸੰਘਿਆਂ 29 ਦਸੰਬਰ (ਮਨਜੀਤ ਮਾਨ)ਅੱਜ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਦੀ ਮੀਟਿੰਗ ਜਿਲਾ ਪ੍ਰਧਾਨ ਅਨਿਲ ਕੁਮਾਰ ਨਾਹਰ ਦੀ ਪ੍ਰਧਾਨਗੀ ਹੇਠ ਮਹਿਕਮੇ ਦੇ ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਸਿੰਘ ਨਾਲ ਮੰਡਲ ਦਫ਼ਤਰ ਕਪੂਰਥਲਾ ਵਿੱਚ ਹੋਈ ਇਸ ਮੀਟਿੰਗ ਵਿੱਚ ਯੂਨੀਅਨ ਦੇ ਪੰਜਾਬ ਸਕੱਤਰ ਜਨਰਲ ਸੰਜੀਵ ਕੌਂਡਲ ਪਹੁੰਚੇ ਇਸ ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਵਲੋਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਯੂਨੀਅਨ ਦੀਆਂ ਮੰਗਾਂ ਵਿੱਚ ਇੰਨਲਿਸਟਮੇਂਟ ਤੇ ਕੰਮ ਕਰਦੇ ਵਰਕਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਵਾਰਿਸਾਂ ਨੂੰ ਨੌਕਰੀ ਦਾ ਕੇਸ ਸਰਕਾਰ ਨੂੰ ਭੇਜ ਕੇ ਨੌਕਰੀ ਦੇਣ ਦਾ ਵਾਅਦਾ ਕੀਤਾ ਅਤੇ ਵਾਟਰ ਸਪਲਾਈ ਸਕੀਮਾਂ ਦੀ ਰਿਪੇਅਰ ਲਈ ਵੀ ਰਿਪੇਅਰ ਦਾ ਸਮਾਨ ਦੇਣ ਲਈ ਵੀ ਸਬੰਧਿਤ ਊਪ ਮੰਡਲ ਇੰਜੀਨੀਅਰ ਨੂੰ ਹਦਾਇਤ ਕਰਨ ਲਈ ਵੀ ਪੱਤਰ ਜਾਰੀ ਕਰ ਦਿੱਤੇ ਗਏ ਹਨ ਰੇਵਿਨਿਊ ਕੁਲੈਕਟਰ ਦੇ ਇਨਸਏਨਟਇਵ ਬਿੱਲ ਵੀ ਖਜਾਨਾ ਦਫ਼ਤਰ ਭੇਜ ਦਿੱਤੇ ਗਏ ਹਨ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ ਮਹਿਕਮੇ ਦੇ ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ਜਿਸ ਤੇ ਯੂਨੀਅਨ ਦੇ ਸਕੱਤਰ ਜਨਰਲ ਸੰਜੀਵ ਕੌਂਡਲ ਨੇ ਵੀ ਸਹਿਮਤੀ ਜਤਾਈ ਇਸ ਮੀਟਿੰਗ ਵਿੱਚ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਹਰਦੀਪ ਸਿੰਘ, ਪ੍ਰੇਮ ਸਿੰਘ, ਬਲਦੇਵ ਸਿੰਘ, ਦਿਆ ਸਿੰਘ ਆਦਿ ਮੈਂਬਰ ਸ਼ਾਮਿਲ ਹੋਏ।

94 Views