*ਸਰਦੀ ਦੇ ਮੌਸਮ ‘ ਚ ਬਿਮਾਰੀਆਂ ਤੋਂ ਬਚਾਅ ਲਈ ਠੰਡ ਤੋ ਬਚਣਾ ਜ਼ਰੂਰੀ ; ਡਾ ਲਹਿੰਬਰ ਰਾਮ*
*ਸਰਦੀ ਦੇ ਮੌਸਮ ‘ ਚ ਬਿਮਾਰੀਆਂ ਤੋਂ ਬਚਾਅ ਲਈ ਠੰਡ ਤੋ ਬਚਣਾ ਜ਼ਰੂਰੀ ; ਡਾ ਲਹਿੰਬਰ ਰਾਮ*
*ਸ਼ੀਤ ਲਹਿਰ ਤੋਂ ਬਚਣ ਲਈ ਗਰਮ ਕੱਪੜੇ ਲਾਜ਼ਮੀ ਪਾਏ ਜਾਣ*
*ਫਗਵਾੜਾ (ਡਾ ਰਮਨ/ਕਸਤੂਰੀ ਲਾਲ )* ਵੱਧ ਰਹੀ ਸਰਦੀ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਬਿਮਾਰੀਆਂ ਤੋਂ ਬਚਾਅ ਲਈ ਸੀਨੀਅਰ ਮੈਡੀਕਲ ਅਫਸਰ ਡਾ ਲਹਿੰਬਰ ਰਾਮ ਨੇ ਆਖਿਆ ਕਿ ਮੌਸਮ ‘ ਚ ਬਦਲਾਅ ਆਉਣ ਕਾਰਨ ਸਰਦੀ ਵੱਧਣ ਅਤੇ ਠੰਡੀਆਂ ਹਵਾਵਾਂ ਚੱਲਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ ਅਤੇ ਅਜਿਹੇ ਵਿੱਚ ਸਾਨੂੰ ਜਾਗਰੂਕ ਰਹਿੰਦੇ ਹੋਏ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ ਸ਼ੀਤ ਲਹਿਰ ਤੋਂ ਬਚਣ ਲਈ ਗਰਮ ਕੱਪੜੇ ਲਾਜ਼ਮੀ ਪਾਏ ਜਾਣ , ਸਰਦੀ ਵਿੱਚ ਦਸਤਾਨੇ , ਟੋਪੀ , ਮਫਲਰ ਅਤੇ ਜੁਰਾਬਾਂ – ਬੂਟ ਠੰਡੀਆਂ ਹਵਾਵਾਂ ਤੋਂ ਬਚਣ ਵਿਚ ਸਹਾਈ ਹੁੰਦੇ ਹਨ । ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੰਗ ਨਾ ਸੇਕੀ ਜਾਵੇ ਅਤੇ ਨਾ ਹੀ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਚਾਹੀਦਾ ਹੈ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਕਾਰਣ ਆਕਸੀਜਨ ਦੀ ਕਮੀ ਹੋ ਜਾਂਦੀ ਹੈ , ਜੋ ਕਿ ਸਾਡੇ ਲਈ ਘਾਤਕ ਵੀ ਸਾਬਤ ਹੋ ਸਕਦੀ ਹੈ ਡਾ ਲਹਿੰਬਰ ਰਾਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ ਛੋਟੇ ਬੱਚਿਆਂ ਨੂੰ ਸਰਦ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ , ਦਸਤ ਵੀ ਲੱਗ ਸਕਦੇ ਹਨ । ਉਨ੍ਹਾਂ ਕਿਹਾ ਕਿ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ‘ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ । ਸ਼ੀਤ ਲਹਿਰ ਦੇ ਸਮੇਂ ਸਰੀਰ ਦਾ ਤਾਪਮਾਨ ਘੱਟ ਹੋਣ , ਕੰਬਣੀ ਲੱਗਣ , ਯਾਦਦਾਸ਼ਤ ਚਲੇ ਜਾਣ , ਬੇਹੋਸ਼ੀ , ਜੁਬਾਨ ਦਾ ਲੜਖੜਾਨਾ ਆਦਿ ਦੇ ਲੱਛਣ ਦਿਸਣ ਅਤੇ ਫਲੂ , ਸਰਦੀ , ਖੰਘ ਅਤੇ ਜੁਕਾਮ ਆਦਿ ਹੋ ਜਾਣ ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰੀ ਸਹਾਇਤਾ ਲਈ ਜਾਵੇ ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ , ਹਾਈ ਬਲੱਡ ਪ੍ਰੈੱਸ਼ਰ ਅਤੇ ਸਾਹ ਦੀ ਤਕਲੀਫ ਦੇ ਮਰੀਜ , ਛੋਟੀ ਉਮਰ ਦੇ ਬੱਚੇ , ਗਰਭਵਤੀ ਔਰਤਾਂ ਅਤੇ ਬਜੁਰਗ ਵਿਅਕਤੀ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ , ਉਨ੍ਹਾਂ ਦਾ ਖਾਸ ਖਿਆਲ ਰੱਖਿਆ ਜਾਵੇ । ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਦਿਨਾਂ ਵਿੱਚ ਬਜੁਰਗ ਅਤੇ ਦਮਾ ਤੇ ਸਾਹ ਦੀ ਬਿਮਾਰੀ , ਦਿਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਉਨ੍ਹਾਂ ਕਿਹਾ ਕਿ ਸਰੀਰ ‘ ਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੋਸ਼ਟਿਕ ਆਹਾਰ ਜਿਵੇਂ ਵਿਟਾਮਿਨ- ਸੀ ਨਾਲ ਭਰਪੂਰ ਫਲ ਅਤੇ ਹਰੀ ਸਬਜੀਆਂ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦੀ ਮਾਤਰਾ ਵਿੱਚ ਗਰਮ ਗੁਨਗੁਨਾ ਪਾਣੀ ਪੀਣਾ ਚਾਹੀਦਾ ਹੈ

