ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਜਲੰਧਰ ਦੇ ਸਮੂਹ ਸਟਾਫ਼ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ
ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਜਲੰਧਰ ਦੇ ਸਮੂਹ ਸਟਾਫ਼ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਕਾਲਾ ਸੰਘਿਆਂ 11 ਜਨਵਰੀ (ਮਨਜੀਤ ਮਾਨ) ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਜਲੰਧਰ ਦੇ ਸਮੂਹ ਸਟਾਫ ਵੱਲੋਂ ਦਫਤਰ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਂਡਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਬੇਨਤੀ ਕੀਤੀ ਗਈ ਕਿ ਮਹਿਕਮੇ ਵਿੱਚ ਕੰਮ ਕਰਦੇ ਇੰਨਲਿਸਟਮੇਂਟ ਵਾਲੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਮਹਿਕਮੇ ਦੇ ਚੜ੍ਹਦੀਕਲਾ ਲਈ ਵੀ ਅਰਦਾਸ ਬੇਨਤੀ ਕੀਤੀ ਗਈ ਇਸ ਮੌਕੇ ਮੰਗਤ ਸਿੰਘ ਕੀਰਤਨ ਜਥਾ ਬਾਬਾ ਕਾਹਨ ਦਾਸ ਜੀ ਵਾਲਿਆਂ ਵੱਲੋਂ ਵੀ ਰਸਭਿੰਨਾ ਕੀਰਤਨ ਕੀਤਾ ਗਿਆ ਇਸ ਮੌਕੇ ਮਹਿਕਮੇ ਦੇ ਸਮੂਹ ਸਟਾਫ ਤੋਂ ਇਲਾਵਾ ਮਹਿਕਮੇ ਦੇ ਨਿਗਰਾਨ ਇੰਜੀਨੀਅਰ ਨਰਿੰਦਰ ਸਿੰਘ , ਕਾਰਜਕਾਰੀ ਇੰਜੀਨੀਅਰ ਨਿਤਿਨ ਕਾਲੀਆ , ਪੁਨੀਤ ਭਸੀਨ ਅਤੇ ਐਸ ਡੀ ਓ ਸਾਹਿਬ , ਜੇ ਈ ਸਾਹਿਬ ਸ਼ਾਮਿਲ ਹੋਏ ਪਾਠ ਦੀ ਸਮਾਪਤੀ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਂਡਲ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ ਇਸ ਮੌਕੇ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਸਮੂਹ ਕਾਮੇ ਸ਼ਾਮਿਲ ਹੋਏ ਇਸ ਮੌਕੇ ਪੂਰੇ ਪਾਠ ਵਿੱਚ ਨਰਿੰਦਰ ਸਿੰਘ,ਰਾਮ ਲਾਲ,ਰਾਜਨ ਕੁਮਾਰ,ਭੁਪਾਲ ਸਿੰਘ,ਜਸਵੰਤ ਸਿੰਘ,ਰਵੀ ਕੁਮਾਰ,ਯੁਗਰਾਜ ਸਿੰਘ ਆਦਿ ਆਗੂ ਹਾਜ਼ਿਰ ਸਨ।

