ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ

ਇੰਨਲਿਸਟਮੈਂਟ/ਆਊਟਸੋਰਸਿੰਗ/ਦਿਹਾੜੀਦਾਰ ਕਾਮਿਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ 4 ਫਰਵਰੀ ਨੂੰ ਮੁੱਖ ਮੰਤਰੀ ਦੇ ਹਲਕੇ ‘ਚ ਕੀਤੀ ਜਾ ਰਹੀ ਰੈਲੀ ਦੀਆਂ ਕੀਤੀਆਂ ਤਿਆਰੀਆਂ

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਿੱਚ ਜਥੇਬੰਦੀ ਹੋਈ ਸ਼ਾਮਿਲ: ਜਸਵੀਰ ਸਿੰਘ ਸ਼ੀਰਾ

ਕਾਲਾ ਸੰਘਿਆਂ 17 ਜਨਵਰੀ ( ਮਨਜੀਤ ਮਾਨ)ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੂਰ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ‌। ਜਿਸ ਉਪਰੰਤ ਸੂਬਾ ਕਮੇਟੀ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਆਗੂ ਸ਼ਾਮਲ ਹੋਏ ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਮਲਾਗਰ ਸਿੰਘ ਖਮਾਣੋਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਤੇ ਸਮੂਹ ਜਥੇਬੰਦਕ ਆਗੂਆਂ ਨੂੰ ਸੰਘਰਸ਼ ਸਬੰਧੀ ਲਾਮਬੰਦ ਕੀਤਾ ‌।ਜਿਸ ਉਪਰੰਤ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਠੇਕਾ ਆਧਾਰਿਤ ਜਥੇਬੰਦੀਆਂ ਦੇ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਹੇਠ 04 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹਲਕੇ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਉਂਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਉਨ੍ਹਾਂ ਨੂੰ ਭਰੋਸਾ ਦੁਆਇਆ ਸੀ ਕਿ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ ਸਬੰਧੀ ਪ੍ਰਪੋਜ਼ਲਾ ਬਣਾਕੇ ਸਰਕਾਰ ਨੂੰ ਭੇਜੀਆਂ ਜਾਣ,ਪਰ ਅਫਸੋਸ ਕਿ ਉਸ ਪ੍ਰਪੋਜ਼ਲਾ ਨੂੰ ਪਿਛਲੇ ਇੱਕ ਸਾਲ ਤੋਂ ਲਮਕਾਇਆ ਜਾ ਰਿਹਾ ਹੈ ਉਲ਼ਟਾ ਪਿਛਲੇ ਦੋ ਸਾਲਾਂ ਤੋਂ ਕਾਮਿਆਂ ਦੀਆਂ ਤਨਖਾਹਾਂ ਦੇ ਵਾਧੇ ਤੇ ਰੋਕ ਲਗਾ ਕੇ ਆਰਥਿਕ ਤੰਗੀ ਦੇ ਸਿੰਘ ਸੁਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਮਿਆਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਿਜਾਏ ਪੰਚਾਇਤਾਂ ਨੂੰ ਵਾਧੂ ਅਧਿਕਾਰਾਂ ਦੇ ਲਾਲਚ ਦੇ ਕੇ ਜਲ ਸਪਲਾਈ ਸਕੀਮਾਂ ਪੰਚਾਇਤਾਂ ਸਿਰ ਮੜ੍ਹਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜੋਂ ਕਿ ਲੋਕ ਮਾਰੂ ਨੀਤੀਆਂ ਨੂੰ ਸੰਘਰਸ਼ਸ਼ੀਲ ਲੋਕ ਕਦੇ ਕਾਮਯਾਬ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਮੂਹ ਪੰਜਾਬ ਦੇ ਲੋਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਵੱਡਾ ਰੋਸ਼ ਦੇਖ ਨੂੰ ਮਿਲਿਆ ਹੈ। 04 ਫਰਵਰੀ ਨੂੰ ਕੀਤੀ ਜਾ ਰਹੀ ਰੈਲੀ ਵਿਚ ਜਲ ਸਪਲਾਈ ਵਿਭਾਗ ਦੇ ਸੈਂਕੜੇ ਮੁਲਾਜ਼ਮ ਸ਼ਮੂਲੀਅਤ ਕਰਨਗੇ।ਇਸ ਤੋਂ ਇਲਾਵਾ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਰਬਸੰਮਤੀ ਨਾਲ ਫੈਸਲਾ ਕਰਨ ਉਪਰੰਤ ਸੂਬਾ ਆਗੂ ਮਲਾਗਰ ਸਿੰਘ ਖਮਾਣੋਂ ਦੀ ਅਗਵਾਈ ਹੇਠ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ ਹੈ ਜੋ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਉਲੀਕੇ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਮੰਗਤ ਸਿੰਘ ਚੋਟੀਆਂ/ ਨਰਿੰਦਰ ਸਿੰਘ ਪੂੰਗਾ, ਸੂਬਾ ਸੀਨੀਅਰ ਮੀਤ ਪ੍ਰਧਾਨ ਹੰਸਾਂ ਸਿੰਘ ਮੌੜ ਨਾਭਾ/ਸੰਦੀਪ ਕੁਮਾਰ ਸ਼ਰਮਾ, ਸੂਬਾ ਪ੍ਰਚਾਰਕ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ,ਸੂਬਾ ਜੁਆਇੰਟ ਸਕੱਤਰ ਗੁਰਮੀਤ ਸਿੰਘ ਕੋਟਲਾ ਕਾਜ਼ੀਆਂ, ਸੂਬਾ ਸਲਾਹਕਾਰ ਸੰਦੀਪ ਸਿੰਘ ਕੰਗ, ਜ਼ਿਲ੍ਹਾ ਆਗੂ ਦਲਜੀਤ ਸਿੰਘ ਹੁਸ਼ਿਆਰਪੁਰ, ਗੁਰਮੇਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਹੁਸ਼ਿਆਰਪੁਰ, ਕਰਮਜੀਤਪਾਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਰੇਸ਼ਮ ਸਿੰਘ ਭੋਇਪੁਰ ਜ਼ਿਲ੍ਹਾ ਵਿੱਤ ਸਕੱਤਰ ਜਲੰਧਰ ਆਦਿ ਹਾਜ਼ਰ ਸਨ।

138 Views