ਜੋਗਿੰਦਰ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੇ ਫੈਸਲਿਆਂ ਨੂੰ ਦੱਸਿਆ ਸ਼ਲਾਘਾਯੋਗ

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੇ ਫੈਸਲਿਆਂ ਨੂੰ ਦੱਸਿਆ ਸ਼ਲਾਘਾਯੋਗ

ਕਿਹਾ: ਲੋਕ ਭਲਾਈ ਨੂੰ ਤਨਦੇਹੀ ਨਾਲ ਸਮਰਪਿਤ ਹੈ ਭਗਵੰਤ ਮਾਨ ਸਰਕਾਰ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲੇ ਇਸ ਗੱਲ ਦਾ ਸਬੂਤ ਹਨ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅਧਿਆਪਕਾਂ ਦੇ ਤਬਾਦਲਿਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ, ਯੋਗਸ਼ਾਲਾ ਵਿੱਚ ਸਟਾਫ਼ ਭਰਤੀ ਕਰਨ ਦੀ ਮਨਜ਼ੂਰੀ, ਹਾਦਸਿਆਂ ਦੌਰਾਨ ਲੋਕਾਂ ਦੀ ਜਾਨ ਬਚਾਉਣ ਲਈ ਫਰਿਸ਼ਤੇ ਸਕੀਮ ਲਾਗੂ ਕਰਨ ਅਤੇ ਰੱਦ ਕੀਤੇ ਤਿੰਨ ਲੱਖ ਰਾਸ਼ਨ ਕਾਰਡ ਬਹਾਲ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜੋ ਕਿ ਬਹੁਤ ਸ਼ਲਾਘਾਯੋਗ। ਉਨ੍ਹਾਂ ਨੇ ਪੀਪੀਐਸਸੀ ਚੇਅਰਮੈਨ ਦੇ ਅਹੁਦੇ ਲਈ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੇ ਨਾਂ ਨੂੰ ਮੰਤਰੀ ਮੰਡਲ ਵੱਲੋਂ ਦਿੱਤੀ ਪ੍ਰਵਾਨਗੀ ਨੂੰ ਵੀ ਸਲਾਘਾਯੋਗ ਕਰਾਰ ਦਿੱਤਾ। ਜੋਗਿੰਦਰ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਬਦਲੀ ਕਰਵਾਉਣ ਲਈ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ। ਰਾਸ਼ਨ ਕਾਰਡ ਬਹਾਲ ਹੋਣ ਨਾਲ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲੇਗਾ। ਕਿਉਂਕਿ ਤਿੰਨ ਲੱਖ ਰਾਸ਼ਨ ਕਾਰਡ ਰੱਦ ਹੋਣ ਕਾਰਨ 10.77 ਲੱਖ ਲੋਕ ਇਸ ਦੇ ਲਾਭ ਤੋਂ ਵਾਂਝੇ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਮੰਡਲ ਨੇ ਰੱਧ ਹੋਏ ਰਾਸ਼ਨ ਕਾਰਡਾਂ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਸਾਰੇ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਅਤੇ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਘਰ-ਘਰ ਰਾਸ਼ਨ ਡਿਲੀਵਰੀ ਸਕੀਮ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣਗੇ। ਅਧਿਆਪਕਾਂ ਲਈ ਨਵੀਂ ਅਤੇ ਪਾਰਦਰਸ਼ੀ ਤਬਾਦਲਾ ਨੀਤੀ ਨੂੰ ਹਰੀ ਝੰਡੀ ਦੇਣ ਦਾ ਸਵਾਗਤ ਕਰਦਿਆਂ ਜੋਗਿੰਦਰ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਤਬਾਦਲੇ ਦੀ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾਇਆ ਗਿਆ ਹੈ। ਇਸ ਨੀਤੀ ਤਹਿਤ ਜਿਨ੍ਹਾਂ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ, ਉਹ ਆਪਣੇ ਪਰਿਵਾਰਾਂ ਦੀ ਦੇਖਭਾਲ ਲਈ ਸਾਲ ਦੌਰਾਨ ਕਿਸੇ ਵੀ ਸਮੇਂ ਤਬਾਦਲੇ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੇ ਤਬਾਦਲੇ ਨੂੰ ਸਵੀਕਾਰ ਕਰਦੇ ਹੋਏ ਨਵੇਂ ਅਕਾਦਮਿਕ ਸੈਸ਼ਨ ਦੇ ਸ਼ੁਰੂ ਹੋਣ ਦਾ ਇੰਤਜ਼ਾਰ ਨਹੀਂ ਕੀਤਾ ਜਾਵੇਗਾ

60 Views