ਭਾਰਤ ਦੇ 140 ਕਰੋੜ ਨਾਗਰਿਕਾਂ ਲਈ ਮਾਣ ਵਾਲਾ ਦਿਨ ਹੈ ਗਣਤੰਤਰ ਦਿਵਸ : ਲਾਇਨ ਸੁਨੀਲ ਢੀਂਗਰਾ

ਭਾਰਤ ਦੇ 140 ਕਰੋੜ ਨਾਗਰਿਕਾਂ ਲਈ ਮਾਣ ਵਾਲਾ ਦਿਨ ਹੈ ਗਣਤੰਤਰ ਦਿਵਸ : ਲਾਇਨ ਸੁਨੀਲ ਢੀਂਗਰਾ

ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਸਲੱਮ ਬਸਤੀ ‘ਚ ਮਨਾਇਆ ਗਣਤੰਤਰ ਦਿਵਸ

ਫਗਵਾੜਾ (ਡਾ ਰਮਨ / ਕਸਤੂਰੀ ਲਾਲ ) ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਨੇ ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਦੇਸ਼ ਦਾ 75ਵਾਂ ਗਣਤੰਤਰ ਦਿਵਸ ਹਮੇਸ਼ਾ ਦੀ ਤਰ੍ਹਾਂ ਸਲੱਮ ਬਸਤੀ ਦੇ ਛੋਟੇ ਬੱਚਿਆਂ ਦੇ ਨਾਲ ਮਨਾਇਆ। ਇਸ ਪ੍ਰੋਜੈਕਟ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ (ਆਰ-16) ਦੇ ਜ਼ੋਨ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲਾਇਨ ਆਸ਼ੂ ਮਾਰਕੰਡਾ ਤੋਂ ਇਲਾਵਾ ਡਿਸਟ੍ਰਿਕਟ ਚੇਅਰਮੈਨ (ਮਾਨਵਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪ੍ਰੋਜੈਕਟ ਡਾਇਰੈਕਟਰ ਲਾਇਨ ਵਿਪਨ ਸਿੰਘ ਦੀ ਦੇਖ-ਰੇਖ ਹੇਠ ਕਲੱਬ ਮੈਂਬਰਾਂ ਨੇ ਬੱਚਿਆਂ ਨੂੰ ਚਿਪਸ, ਬਿਸਕੁਟ, ਚਾਕਲੇਟ, ਟੌਫ਼ੀਆਂ ਆਦਿ ਵੰਡ ਕੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਜੋਨ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਦੀ ਬਦੌਲਤ ਹੀ ਕਲੱਬ ਇਲੈਵਨ ਸਟਾਰ ਕੈਟਾਗਰੀ ਵਿੱਚ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ 140 ਕਰੋੜ ਭਾਰਤੀਆਂ ਲਈ ਬਹੁਤ ਮਾਣ ਵਾਲਾ ਦਿਨ ਹੈ ਕਿਉਂਕਿ ਇਸ ਦਿਨ ਭਾਰਤ ਦਾ ਆਪਣਾ ਅਤੇ ਦੁਨੀਆ ਦਾ ਸਭ ਤੋਂ ਵਿਲੱਖਣ ਸੰਵਿਧਾਨ ਲਾਗੂ ਹੋਇਆ ਸੀ। ਉਹਨਾਂ ਕਿਹਾ ਕਿ ਬੱਚਿਆਂ ਨੂੰ ਵੀ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਪਤਾ ਹੋਣਾ ਚਾਹੀਦਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਵੀ ਲਾਇਨ ਆਸ਼ੂ ਮਾਰਕੰਡਾ ਅਤੇ ਉਨ੍ਹਾਂ ਦੀ ਟੀਮ ਨੂੰ ਇਸੇ ਲਗਨ ਨਾਲ ਨਵੇਂ ਪ੍ਰੋਜੈਕਟ ਕਰਨ ਲਈ ਪ੍ਰੇਰਿਤ ਕੀਤਾ। ਲਾਇਨ ਆਸ਼ੂ ਮਾਰਕੰਡਾ ਨੇ ਦੱਸਿਆ ਕਿ ਉਨ੍ਹਾਂ ਦੀ ਕਲੱਬ ਹਰ ਰਾਸ਼ਟਰੀ ਤਿਉਹਾਰ ਇਸੇ ਤਰ੍ਹਾਂ ਸਮਾਜ ਸੇਵਾ ਕਰਦੇ ਹੋਏ ਮਨਾਉਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਦੇ ਨਾਲ-ਨਾਲ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਸੰਜੀਵ ਲਾਂਬਾ, ਕੈਸ਼ੀਅਰ ਲਾਇਨ ਜੁਗਲ ਬਵੇਜਾ, ਪੀ.ਆਰ.ਓ. ਲਾਇਨ ਸੁਮਿਤ ਭੰਡਾਰੀ ਤੋਂ ਇਲਾਵਾ ਲਾਇਨ ਜਸਬੀਰ ਮਾਹੀ, ਲਾਇਨ ਪਵਨ ਚਾਵਲਾ ਆਦਿ ਹਾਜ਼ਰ ਸਨ

49 Views