ਸ੍ਰ.ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਬਣਾਕੇ ਸਿੱਖਿਆ ਜਗਤ ਦਾ ਸਨਮਾਨ ਕੀਤਾ
ਸ੍ਰ.ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਬਣਾਕੇ ਸਿੱਖਿਆ ਜਗਤ ਦਾ ਸਨਮਾਨ ਕੀਤਾ
—–ਡਾ: ਜਗਜੀਤ ਸਿੰਘ ਧੂਰੀ
ਤਲਵੰਡੀ ਸਾਬੋ(ਗੁਰਪ੍ਰੀਤ ਜੋਗੇਵਾਲਾ)ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ (ਪੰਜਾਬ)ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਸਿੱਖਿਆ ਸ਼ਾਸਤਰੀ ਸ੍ਰ.ਸਤਨਾਮ ਸਿੰਘ ਡਾ: ਨੂੰ ਭਾਰਤ ਸਰਕਾਰ ਵੱਲੋਂ ਮੈਂਬਰ ਰਾਜ ਸਭਾ ਨਾਮਜ਼ਦ ਕੀਤੇ ਜਾਣ ‘ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ੍ਰ.ਸਤਨਾਮ ਸਿੰਘਸੰਧੂ ਨੂੰ ਮੁਬਾਰਕਬਾਦ ਦਿੱਤੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰ.ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਬਣਾ ਕੇ ਸਰਕਾਰ ਨੇ ਸਮੁੱਚੇ ਸਿੱਖਿਆ ਜਗਤ ਨੂੰ ਸਨਮਾਨਿਤ ਕੀਤਾ ਹੈ।ਡਾ.ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਬਤੌਰ ਰਾਜ ਸਭਾ ਮੈਬਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤੇ ਆਧੁਨਿਕ ਤਕਨੀਕਾਂ ਖੋਜਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ ਜੋ ਕਿ ਦੇਸ ਦੇ ਲੋਕਾਂ ਲਈ ਸਹਾਈ ਸਿੱਧ ਹੋਣਗੀਆਂ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆਂ ਦੇ ਖੇਤਰ ਵਿੱਚ ਕੀਤੇ ਜਾਣ ਵਾਲੇ ਵੱਡੇ ਸਾਰਥਕ ਫੈਸਲੇ ਹੀ ਦੇਸ ਦੀ ਨੌਜਵਾਨ ਪੀੜ੍ਹੀ ਦੇ ਪ੍ਰਵਾਸ ਨੂੰ ਰੋਕ ਸਕਦੇ ਹਨ।

