ਜੋਗਿੰਦਰ ਸਿੰਘ ਮਾਨ ਨੇ ਪਿੰਡ ਵਾਹਦ ਤੇ ਮਾਣਕ ‘ਚ ਲੋਕ ਸੇਵਾ ਕੈਂਪਾਂ ਦਾ ਲਿਆ ਜਾਇਜ਼ਾ

ਜੋਗਿੰਦਰ ਸਿੰਘ ਮਾਨ ਨੇ ਪਿੰਡ ਵਾਹਦ ਤੇ ਮਾਣਕ ‘ਚ ਲੋਕ ਸੇਵਾ ਕੈਂਪਾਂ ਦਾ ਲਿਆ ਜਾਇਜ਼ਾ

ਕਿਹਾ: ਲੋਕ ਹਿੱਤ ‘ਚ ਭਗਵੰਤ ਮਾਨ ਸਰਕਾਰ ਦਾ ਵਧੀਆ ਉਪਰਾਲਾ

ਫਗਵਾੜਾ (ਡਾ ਰਮਨ / ਕਸਤੂਰੀ ਲਾਲ ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਵਾਹਦ ਅਤੇ ਮਾਣਕ ਵਿਖੇ ਸਰਕਾਰ ‘ਆਪ ਦੇ ਦੁਆਰ’ ਲੜੀ ਤਹਿਤ ਲਗਾਏ ਲੋਕ ਸੇਵਾ ਕੈਂਪਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਉਥੇ ਮੌਜੂਦ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਕੈਂਪਾਂ ਵਿੱਚ ਚੱਲ ਰਹੇ ਕੰਮਾਂ ’ਤੇ ਤਸੱਲੀ ਪ੍ਰਗਟਾਈ। ਮਾਨ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਇਹ ਇੱਕ ਚੰਗਾ ਉਪਰਾਲਾ ਹੈ। ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਵੱਡੀ ਰਾਹਤ ਮਿਲ ਰਹੀ ਹੈ। ਪਿੰਡ ਵਾਸੀਆਂ ਨੇ ਵੀ ਮਾਨ ਦੇ ਜਰੀਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਦੌਰਾਨ ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਅਤੇ ਬੀ.ਡੀ.ਪੀ.ਓ. ਰਾਮਪਾਲ ਸਿੰਘ ਰਾਣਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ ਬਣਾਉਣਾ ਜਾਂ ਸੋਧ ਕਰਵਾਉਣਾ, ਜਾਤੀ ਸਰਟੀਫਿਕੇਟ, ਪੀਸੀਸੀ ਲੈਣਾ, ਪੈਨਸ਼ਨ ਸਕੀਮ ਦਾ ਲਾਭ, ਵਿਆਹ ਰਜਿਸਟਰੇਸ਼ਨ, ਅਪੰਗਤਾ ਸਰਟੀਫਿਕੇਟ, ਫਰਦ ਆਦਿ ਸਮੇਤ ਪੁਲਿਸ ਅਤੇ ਹੋਰ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਹੂਲਤਾਂ ਦਾ ਲਾਭ ਲਿਆ ਜਾ ਸਕਦਾ ਹੈ। ਜਿਹੜੇ ਲੋਕ ਕਿਸੇ ਕਾਰਨ ਕੈਂਪ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹ ਹੈਲਪ ਲਾਈਨ ਨੰਬਰ 1076 ’ਤੇ ਫੋਨ ਕਰਕੇ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਹਰਮੇਸ਼ ਪਾਠਕ, ਬਲਾਕ ਪ੍ਰਧਾਨ ਨਰੇਸ਼ ਸ਼ਰਮਾ, ਰਾਜਾ ਕੌਲਸਰ, ਪੁਰਸ਼ੋਤਮ ਸਿੰਘ ਪੰਚ, ਹਰਪ੍ਰੀਤ ਸਿੰਘ, ਰਣਬੀਰ ਸਿੰਘ, ਮਨਿੰਦਰ ਸਿੰਘ, ਰਾਕੇਸ਼ ਕੁਮਾਰ ਕੇਸ਼ੀ, ਸੁਲੱਖਣ ਸਿੰਘ ਪੰਚਾਇਤ ਸਕੱਤਰ ਆਦਿ ਤੋਂ ਇਲਾਵਾ ਪਿੰਡਾਂ ਦੇ ਹੋਰ ਪਤਵੰਤੇ ਹਾਜ਼ਰ ਸਨ

42 Views