ਦਿੱਲੀ ਕੂਚ ਕਰਦੇ ਕਿਸਾਨਾਂ ਉਪਰ ਖੱਟਰ ਸਰਕਾਰ ਵੱਲੋਂ ਤਸ਼ੱਦਦ ਨਿੰਦਣਯੋਗ – ਦਲਜੀਤ ਸਿੰਘ ਸੈਣੀ

ਦਿੱਲੀ ਕੂਚ ਕਰਦੇ ਕਿਸਾਨਾਂ ਉਪਰ ਖੱਟਰ ਸਰਕਾਰ ਵੱਲੋਂ ਤਸ਼ੱਦਦ ਨਿੰਦਣਯੋਗ – ਦਲਜੀਤ ਸਿੰਘ ਸੈਣੀ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਫਸਲਾਂ ਉੱਪਰ ਐਮ.ਐਸ.ਪੀ. ਕਾਨੂੰਨ ਸਮੇਤ ਹੋਰ ਮੰਗਾ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਕਿਸਾਨਾਂ ਉੱਪਰ ਸੰਭੂ ਬਾਰਡਰ ਪਾਰ ਕਰਨ ਤੇ ਹਰਿਆਣਾ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਸੁੱਟਣ, ਪਾਣੀ ਦੀ ਬੋਛਾਰ ਕਰਨ ਅਤੇ ਰਬੜ ਦੀਆਂ ਗੋਲੀਆਂ ਨਾਲ ਫਾਈਰਿੰਗ ਦੀ ਸਖ਼ਤ ਨਖੇਦੀ ਕਰਦਿਆਂ ਈ.ਟੀ.ਟੀ ਅਧਿਆਪਕ ਯੂਨੀਅਨ ਕਪੂਰਥਲਾ ਦੇ ਸਟੇਟ ਕਮੇਟੀ ਮੈਂਬਰ ਦਲਜੀਤ ਸਿੰਘ ਸੈਣੀ ਨੇ ਕਿਹਾ ਕਿ ਖੱਟਰ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਉੱਪਰ ਬਹੁਤ ਤਸ਼ੱਦਦ ਕਰ ਰਹੀ ਹੈ। ਪੰਜਾਬ ਦੇਸ਼ ਦਾ ਅੰਨਦਾਤਾ ਹੈ ਅਤੇ ਪੰਜਾਬ ਦਾ ਕਿਸਾਨ ਜੇਕਰ ਇਸ ਤਰ੍ਹਾਂ ਸਰਕਾਰੀ ਜਬਰ ਦਾ ਸ਼ਿਕਾਰ ਹੋਵੇਗਾ ਤਾਂ ਭਾਰਤ ਦੇ ਭਵਿੱਖ ਲਈ ਇਹ ਬਿਲਕੁਲ ਵੀ ਚੰਗਾ ਸੰਦੇਸ਼ ਨਹੀਂ ਹੈ। ਉਹਨਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਇੱਕ ਨਾਗਰਿਕ ਨੂੰ ਆਪਣੀਆਂ ਜਾਇਜ ਅਤੇ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਦਿੰਦਾ ਹੈ ਪਰ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਸਾਥੀਆਂ ਉਪਰ ਸਰਕਾਰ ਵਲੋਂ ਤਸ਼ੱਦਦ ਕਰਨਾ ਬਿਲਕੁਲ ਗ਼ਲਤ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ

59 Views