ਕਾਲਾ ਸੰਘਿਆਂ ਚ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ

ਵਿਸ਼ਾਲ ਨਗਰ ਕੀਰਤਨ ਦਾ ਥਾਂ ਥਾਂ ਭਰਵਾਂ ਸਵਾਗਤ
ਕਾਲਾ ਸੰਘਿਆਂ 27 ਫਰਵਰੀ (ਮਨਜੀਤ ਮਾਨ)
ਸਥਾਨਕ ਕਸਬਾ ਕਾਲ਼ਾ ਸੰਘਿਆਂ ਜ਼ਿਲ੍ਹਾ ਕਪੂਰਥਲਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਪਿੰਡ,ਨਗਰ ਨਿਵਾਸੀਆਂ ਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਕਰਵਾਇਆ ਗਿਆ। ਸਵੇਰੇ ਸਮੇਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮੱਖਣ ਸਿੰਘ ਵੱਲੋਂ ਸ੍ਰੀ ਸਹਿਜ ਪਾਠ ਦੇ ਪਾਏ ਭੋਗ ਉਪਰੰਤ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ ਵਾਲਿਆਂ ਦੇ ਜੱਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਕੀਰਤਨ ਨਾਲ ਨਿਹਾਲ ਕੀਤਾ। ਗੁਰਦੁਆਰਾ ਗੁਰੂ ਰਵਿਦਾਸ ਮਹਾਰਾਜ ਜੀ ਕਾਲ਼ਾ ਸੰਘਿਆਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਿੰਦਰ ਪਾਲ ਨੇ ਜਾਣਕਾਰੀ ਦਿੰਦੇ ਹੋਏ…
63 Views

