ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਆਰਗੈਨਿਕ ਖਾਦ ਵੇਚਣ ਦਾ ਸਟਾਲ
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਆਰਗੈਨਿਕ ਖਾਦ ਵੇਚਣ ਦਾ ਸਟਾਲ
ਨਗਰ ਨਿਗਮ ਦੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ।
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਪੰਜਾਬ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਚਲਾਏ ਜਾ ਰਹੇ ਗਰੀਨ ਪੰਜਾਬ ਸਿਟੀ ਕੰਪੋਸਟ ਪ੍ਰੋਗਰਾਮ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਵਾਰਡ ਨੰ. 37 ਖੇੜਾ ਰੋਡ ਵਿਖੇ ਆਰਗੈਨਿਕ ਖਾਦ ਵੇਚਣ ਦਾ ਸਟਾਲ ਲਗਾਇਆ। ਇਸ ਦੌਰਾਨ ਸਵੱਛ ਭਾਰਤ ਮਿਸ਼ਨ ਦੀ ਤਰਫੋਂ ਆਈ.ਈ.ਸੀ. ਅਤੇ ਸੀ.ਬੀ. ਐਕਸਪਰਟ ਪੂਜਾ ਸ਼ਰਮਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਖਾਦ ਨਿਗਮ ਦੇ ਪਲਾਂਟ ਵਿੱਚ ਘਰਾਂ ਵਿੱਚੋਂ ਇਕੱਠੇ ਕੀਤੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਗਈ ਹੈ। ਇਹ ਬੂਟਿਆਂ ਅਤੇ ਫਸਲਾਂ ਲਈ ਸਭ ਤੋਂ ਵਧੀਆ ਖਾਦ ਹੈ। ਇਸ ਖਾਦ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਜਾਣਕਾਰੀ ਦਿੰਦਿਆਂ ਫਗਵਾੜਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕ ਪੁਰਾ ਅਤੇ ਖੇੜਾ ਰੋਡ ਦੇ ਵਸਨੀਕਾਂ ਨੇ ਜੈਵਿਕ ਖਾਦ ਦੀ ਖਰੀਦ ਵਿਚ ਵਿਸ਼ੇਸ਼ ਉਤਸ਼ਾਹ ਦਿਖਾਇਆ, ਜਿਸ ਕਾਰਨ 1155 ਕਿਲੋ ਖਾਦ ਦੀ ਵਿਕਰੀ ਹੋਈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਅਤੇ ਜੇਕਰ ਉਹ ਚਾਹੁਣ ਤਾਂ ਘਰ ਵਿਚ ਟੋਆ ਪੁੱਟ ਕੇ ਜਾਂ ਮਿੱਟੀ ਦੇ ਘੜੇ ਦੀ ਵਰਤੋਂ ਕਰਕੇ ਗਿੱਲੇ ਕੂੜੇ ਤੋਂ ਖਾਦ ਤਿਆਰ ਕਰ ਸਕਦੇ ਹਨ। ਖਾਦ ਵਿਕਰੀ ਦੀ ਸ਼ੁਰੂਆਤ ਚੀਫ ਸੈਨੇਟਰੀ ਇੰਸਪੈਕਟਰ ਅਜੇ ਕੁਮਾਰ ਅਤੇ ਜਤਿੰਦਰ ਵਿਜ ਨੇ ਕਰਵਾਈ। ਇਸ ਮੌਕੇ ਐਮ.ਆਈ.ਐਸ. ਮਾਹਿਰ ਸੰਨੀ ਗੁਪਤਾ, ਫੈਸੀਲੀਟੇਟਰ ਸੁਨੀਤਾ ਸ਼ਰਮਾ, ਆਸ਼ਾ ਰਾਣੀ, ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਮੁਖੀ ਸੁਧੀਰ ਸ਼ਰਮਾ, ਵੰਦਨਾ ਸ਼ਰਮਾ, ਸੁਧਾ ਬੇਦੀ, ਮੋਹਨ ਲਾਲ ਤਨੇਜਾ, ਕ੍ਰਿਸ਼ਨ ਕੁਮਾਰ, ਗੁਰਜੀਤ ਸਿੰਘ ਘਟੌੜਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ

