ਮਹਾ ਸ਼ਿਵਰਾਤਰੀ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕਰੇਗੀ ਸ਼ਿਵ ਸੈਨਾ : ਕਮਲ ਸਰੋਜ

ਮਹਾ ਸ਼ਿਵਰਾਤਰੀ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕਰੇਗੀ ਸ਼ਿਵ ਸੈਨਾ : ਕਮਲ ਸਰੋਜ

ਕਿਹਾ: ਯਾਤਰਾ ਮਾਰਗ ’ਤੇ ਮੀਟ ਸ਼ਰਾਬ ਦੀ ਵਿਕਰੀ ’ਤੇ ਲੱਗੇ ਪਾਬੰਦੀ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਫਗਵਾੜਾ ਵਿੱਚ ਸਜਾਈ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦਾ ਸ਼ਿਵ ਸੈਨਾ (ਯੂਬੀਟੀ) ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਜਾਵੇਗਾ। ਇਹ ਗੱਲ ਸ਼ਿਵ ਸੈਨਾ ਊਧਵ ਬਾਲ ਠਾਕਰੇ ਦੇ ਸੂਬਾ ਪ੍ਰੈੱਸ ਸਕੱਤਰ ਕਮਲ ਸਰੋਜ ਨੇ ਸ਼ਿਵ ਸੈਨਾ ਪੰਜਾਬ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਇੰਦਰਜੀਤ ਕਰਵਲ ਤੋਂ ਸ਼ੋਭਾ ਯਾਤਰਾ ਦਾ ਸੱਦਾ ਪੱਤਰ ਪ੍ਰਾਪਤ ਕਰਦੇ ਹੋਏ ਕਹੀ। ਉਨ੍ਹਾਂ ਸਥਾਨਕ ਪ੍ਰਸ਼ਾਸਨ ਤੋਂ ਵੀ ਜ਼ੋਰਦਾਰ ਮੰਗ ਕੀਤੀ ਕਿ ਮਹਾਸ਼ਿਵਰਾਤਰੀ ਦੇ ਤਿਉਹਾਰ ਦੀ ਮਹੱਤਤਾ ਦੇ ਮੱਦੇਨਜ਼ਰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ। ਕਮਲ ਸਰੋਜ ਨੇ ਕਿਹਾ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਸਨਾਤਨ ਧਰਮ ਪ੍ਰੇਮੀਆਂ ਦਾ ਮੁੱਖ ਤਿਉਹਾਰ ਹੈ। ਇਸ ਲਈ ਸ਼ਿਵ ਸੈਨਾ ਪ੍ਰਸ਼ਾਸਨ ਨੂੰ ਅਪੀਲ ਕਰਦੀ ਹੈ ਕਿ ਮਹਾਸ਼ਿਵਰਾਤਰੀ ਦੇ ਤਿਉਹਾਰ ਵਾਲੇ ਦਿਨ ਅਤੇ ਮਹਾਸ਼ਿਵਰਾਤਰੀ ਸ਼ੋਭਾ ਯਾਤਰਾ ਦੇ ਰੂਟ ’ਤੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਲੁਧਿਆਣਾ ਵਿਖੇ ਹਿੰਦੂ ਧਰਮ ਦੀਆਂ ਸਤਿਕਾਰਤ ਮੂਰਤੀਆਂ ਦੀ ਬੇਅਦਬੀ ਦੀ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਦਰਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਤਿਉਹਾਰਾਂ ਦੌਰਾਨ ਮਾਹੌਲ ਖ਼ਰਾਬ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਿਨੋਦ ਗੁਪਤਾ, ਸ਼ਮਸ਼ੇਰ ਭਾਰਤੀ ਅਤੇ ਹੋਰ ਸ਼ਿਵ ਸੈਨਿਕ ਹਾਜ਼ਰ ਸਨ

51 Views