ਜੋਗਿੰਦਰ ਸਿੰਘ ਮਾਨ ਨੇ ਪਿੰਡ ਦਰਵੇਸ਼ ਵਿਖੇ ਸਜਾਏ ਵਿਸ਼ਾਲ ਨਗਰ ਕੀਰਤਨ ‘ਚ ਲਗਵਾਈ ਹਾਜਰੀ
ਜੋਗਿੰਦਰ ਸਿੰਘ ਮਾਨ ਨੇ ਪਿੰਡ ਦਰਵੇਸ਼ ਵਿਖੇ ਸਜਾਏ ਵਿਸ਼ਾਲ ਨਗਰ ਕੀਰਤਨ ‘ਚ ਲਗਵਾਈ ਹਾਜਰੀ
ਰਵਿੰਦਰ ਸਿੰਘ ਪੀ.ਏ. ਦੇ ਪਰਿਵਾਰ ਨਾਲ ਵਰਤਾਈ ਲੰਗਰ ਦੀ ਸੇਵਾ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਗੁਰਪੁਰਬ ਨੂੰ ਸਮਰਪਿਤ ਪਿੰਡ ਦਰਵੇਸ਼ ਪਿੰਡ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਦਿਆਂ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨੇ ਰਵਿੰਦਰ ਸਿੰਘ ਪੀ.ਏ. ਦੇ ਪਰਿਵਾਰ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਸੇਵਾ ਵਿਚ ਲਗਾਇਆ ਫਲਾਂ ਦਾ ਲੰਗਰ ਵੀ ਆਪਣੇ ਹੱਥੀਂ ਵਰਤਾਇਆ। ਜੋਗਿੰਦਰ ਮਾਨ ਨੇ ਪਿੰਡ ਵਾਸੀਆਂ ਨੂੰ ਗੁਰੂ ਰਵਿਦਾਸ ਮਹਾਰਾਜ ਦੇ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਸੈਂਕੜੇ ਸਾਲ ਬੀਤ ਜਾਣ ਦੇ ਬਾਅਦ ਵੀ ਓਨੀਆਂ ਹੀ ਸਾਰਥਕ ਹਨ ਜਿੰਨੀਆਂ ਉਸ ਸਮੇਂ ਦੇ ਜਾਤਾਂ-ਪਾਤਾਂ ਵਿੱਚ ਵੰਡੇ ਹੋਏ ਸਮਾਜ ਦੇ ਸਮੇਂ ਵਿਚ ਸਨ। ਇਸ ਲਈ ਸਾਨੂੰ ਆਪਸੀ ਭਾਈਚਾਰਾ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੇ ਬੇਗਮਪੁਰੇ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਰਵਿੰਦਰ ਸਿੰਘ ਪੀ.ਏ. ਅਤੇ ਉਨ੍ਹਾਂ ਦੇ ਪਰਿਵਾਰ ਦੀ ਤਰਫੋਂ ਜੋਗਿੰਦਰ ਸਿੰਘ ਮਾਨ ਨੂੰ ਗੁਰੂ ਰਵਿਦਾਸ ਮਹਾਰਾਜ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਹਰਮੇਸ਼ ਪਾਠਕ, ਬਲਾਕ ਪ੍ਰਧਾਨ ਬਲਵੀਰ ਠਾਕੁਰ, ਨਰੇਸ਼ ਕੁਮਾਰ, ਰਾਕੇਸ਼ ਕੁਮਾਰ ਕੇਸ਼ੀ, ਜੋਗਿੰਦਰ ਪਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ

