ਕਮਲਾ ਨਹਿਰੂ ਕਾਲਜ ਫਾਰ ਵੂਮੈਨ ਦੇ ਲੀਗਲ ਲਿਟਰੇਸੀ ਸੈੱਲ ਵੱਲੋਂ ‘ਆਧਾਰ ਕਾਰਡ ਅੱਪਡੇਟ’ਦਾ ਆਯੋਜਨ
ਕਮਲਾ ਨਹਿਰੂ ਕਾਲਜ ਫਾਰ ਵੂਮੈਨ ਦੇ ਲੀਗਲ ਲਿਟਰੇਸੀ ਸੈੱਲ ਵੱਲੋਂ ‘ਆਧਾਰ ਕਾਰਡ ਅੱਪਡੇਟ’ਦਾ ਆਯੋਜਨ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸਥਾਨਕ ਕਮਲਾ ਨਹਿਰੂ ਕਾਲਜ ਦੇ ‘ਲੀਗਲ ਲਿਟਰੇਸੀ ਸੈੱਲ’ ਵੱਲੋਂ ਪ੍ਰਿੰਸੀਪਲ ਡਾ: ਸਵਿੰਦਰ ਪਾਲ ਦੀ ਯੋਗ ਅਗਵਾਈ ਹੇਠ ‘ਆਧਾਰ ਕਾਰਡ ਅੱਪਡੇਟ’ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਤਾਂ ਜੋ ਵਿਦਿਆਰਥਣਾਂ ਵਜ਼ੀਫੇ ਤੋਂ ਵਾਂਝੀਆਂ ਨਾ ਰਹਿ ਜਾਣ, ਆਧਾਰ ਅੱਪਡੇਟ ਅਤੇ ਬਾਇਓਮੀਟ੍ਰਿਕ ਵੈਰੀਫਿਕੇਸ਼ਨ ਦੀ ਘਾਟ ਨਾ ਰਹੇ। ਇਸ ਮੌਕੇ ਦਾ 35 ਵਿਦਿਆਰਥਣਾਂ ਵੱਲੋਂ ਲਾਭ ਉਠਾਇਆ ਗਿਆ।
ਪ੍ਰਿੰਸੀਪਲ ਡਾ: ਸਵਿੰਦਰ ਪਾਲ ਨੇ ਵੀ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਧਾਰ ਕਾਰਡ ਅੱਪਡੇਟ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੈਡਮ ਕਮਲੇਸ਼ ਅਤੇ ਡਾ: ਰਿੰਕਾ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ
56 Views

