ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਹੋਇਆ 73ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਹੋਇਆ 73ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

20 ਲੋੜਵੰਦ ਔਰਤਾਂ ਨੂੰ ਵੰਡਿਆ ਇੱਕ ਮਹੀਨੇ ਦਾ ਰਾਸ਼ਨ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੀ ਵਲੋਂ 73ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ ਸੁਸਾਇਟੀ ਦੇ ਪ੍ਰਧਾਨ ਅਤੇ ਲਾਇਨਜ਼ ਇੰਟਰਨੈਸ਼ਨਲ 321-ਡੀ. ਦੇ ਡਿਸਟਿ੍ਰਕਟ ਚੇਅਰਮੈਨ (ਮਨੁੱਖਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਪ੍ਰਵਾਸੀ ਭਾਰਤੀ ਕਮਲਜੀਤ ਕੌਰ ਅਤੇ ਬਲਰਾਮ ਯੂ.ਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਐਸ.ਪੀ. ਬਸਰਾ, ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ ਅਤੇ ਗੁਰਦੀਪ ਸਿੰਘ ਤੁਲੀ ਨੇ ਹਾਜ਼ਰੀ ਲਗਵਾਈ। ਇਸ ਦੌਰਾਨ 20 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਣ ਦੀ ਰਸਮ ਸ਼ੁਰੂ ਕਰਦਿਆਂ ਮੁੱਖ ਮਹਿਮਾਨਾਂ ਨੇ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਬਲਰਾਮ ਯੂ.ਕੇ ਨੇ ਕਿਹਾ ਕਿ ਗੁਰਦੀਪ ਸਿੰਘ ਕੰਗ ਵਰਗੇ ਸਮਾਜ ਸੇਵਾ ਨੂੰ ਸਮਰਪਿਤ ਵਿਅਕਤੀ ਸਮੁੱਚੇ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਹ ਨਿੱਜੀ ਤੌਰ ’ਤੇ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਸਮਾਜ ਸੇਵਾ ਵਿਚ ਸਰਗਰਮ ਰਹਿੰਦੇ ਹੈ। ਉਨ੍ਹਾਂ ਕਿਹਾ ਕਿ ਆਰਥਿਕ ਗਰੀਬੀ ਦੇ ਸ਼ਿਕਾਰ ਜਾਂ ਬਿਮਾਰ ਅਤੇ ਬਜ਼ੁਰਗਾਂ ਦੀ ਸੇਵਾ ਕਰਨਾ ਸਮਾਜ ਦੇ ਸਾਰੇ ਯੋਗ ਵਿਅਕਤੀਆਂ ਦਾ ਫਰਜ਼ ਹੈ। ਸਮਾਜ ਸੇਵਕ ਐਸ.ਪੀ. ਬਸਰਾ, ਐਂਟੀ ਕਰੱਪਸ਼ਨ ਫੋਰਮ ਜਿਲ੍ਹਾ ਕਪੂਰਥਲਾ ਦੇ ਜਿਲਾ ਪ੍ਰਧਾਨ ਚੰਦਰ ਸ਼ੇਖਰ ਖੁੱਲਰ ਅਤੇ ਸਟੇਜ ਦੀ ਸੇਵਾ ਨਿਭਾਉਂਦੇ ਹੋਏ ਮਾਸਟਰ ਵਰਿੰਦਰ ਸਿੰਘ ਕੰਬੋਜ ਨੇ ਵੀ ਗੁਰਦੀਪ ਸਿੰਘ ਕੰਗ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਨੇਕ ਕਮਾਈ ਵਿੱਚੋਂ ਕੁਝ ਪੈਸੇ ਲੋੜਵੰਦਾਂ ਦੀ ਮਦਦ ਲਈ ਖਰਚ ਕਰਨੇ ਚਾਹੀਦੇ ਹਨ। ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਪਤਵੰਤਿਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਚੰਚਲ ਸੇਠ, ਖਜ਼ਾਨਚੀ ਕਿੱਟੀ ਬਸਰਾ, ਅਸ਼ੋਕ ਬੱਤਰਾ, ਵਿਨੇ ਕੁਮਾਰ ਬਿੱਟੂ, ਆਸ਼ੂ ਕਰਵਲ, ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਸਕੱਤਰ ਸੰਜੀਵ ਲਾਂਬਾ, ਵਿਜੇ ਅਰੋੜਾ, ਲਾਇਨ ਦਿਨੇਸ਼ ਖਰਬੰਦਾ, ਲਾਇਨ ਸਤਿੰਦਰ ਸਿੰਘ ਭਮਰਾ, ਲਾਇਨ ਵਿਪਨ ਕੁਮਾਰ, ਲਾਇਨ ਪਵਨ ਚਾਵਲਾ, ਸੰਜੀਵ ਸੂਰੀ, ਗੁਰਜੀਤ ਸਿੰਘ ਆਦਿ ਹਾਜ਼ਰ ਸਨ

49 Views