ਨਵ-ਨਿਯੁਕਤ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਨੇ ਲਿਆ ਗੁਰੂ ਘਰ ਦਾ ਆਸ਼ੀਰਵਾਦ

ਨਵ-ਨਿਯੁਕਤ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਨੇ ਲਿਆ ਗੁਰੂ ਘਰ ਦਾ ਆਸ਼ੀਰਵਾਦ

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹੋਏ ਨਤਮਸਤਕ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਉਂਦੀਆਂ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਫਗਵਾੜਾ ਸ਼ਹਿਰੀ ਹਲਕੇ ਦੇ ਨਵ-ਨਿਯੁਕਤ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਅੱਜ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਗੁਰੂ ਘਰ ਦਾ ਆਸ਼ੀਰਵਾਦ ਲਿਆ ਅਤੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ। ਇਸ ਮੋਕੇ ਵਿਸ਼ੇਸ਼ ਤੋਰ ਤੇ ਹਾਜਰ ਹੋਏ ਮਾਰਕਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਸ. ਜਰਨੈਲ ਸਿੰਘ ਵਾਹਦ ਦੀ ਹਾਜ਼ਰੀ ਵਿਚ ਗੱਲਬਾਤ ਦੌਰਾਨ ਖੁਰਾਣਾ ਤੇ ਚੰਦੀ ਨੇ ਕਿਹਾ ਕਿ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅੱਜ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਉਹ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸ਼ਹਿਰੀ ਅਤੇ ਪੇਂਡੂ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਰਣਨੀਤੀ ਤਿਆਰ ਕੀਤੀ ਜਾਵੇਗੀ। ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਨੁਮਾਇੰਦਗੀ ਕਰਨ ਵਾਲੀ ਅਸਲ ਪਾਰਟੀ ਹੈ। ਜਿਸ ਦੀਆਂ ਨੀਤੀਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦੀਆਂ ਹਨ। ਪਾਰਟੀ ਦੇ ਚੁਣੇ ਹੋਏ ਸੰਸਦ ਮੈਂਬਰਾਂ ਨੇ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੋਕਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਪਾਰਟੀ ਹਾਈਕਮਾਂਡ ਵੱਲੋਂ ਜੋ ਵੀ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ, ਉਸ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕਰਕੇ ਵਿਧਾਨਸਭਾ ਹਲਕਾ ਫਗਵਾੜਾ ਤੋਂ ਮਜ਼ਬੂਤ ਲੀਡ ਅਤੇ ਹੁਸ਼ਿਆਰਪੁਰ ਸੀਟ ਤੋਂ ਜਿੱਤ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਪਤਵਿੰਦਰ ਸਿੰਘ ਛਾਬੜਾ, ਸਤਨਾਮ ਸਿੰਘ ਅਰਸ਼ੀ, ਬੀਬੀ ਸਰਬਜੀਤ ਕੋਰ, ਸਰੂਪ ਸਿੰਘ ਖਲਵਾੜਾ , ਹਰਵਿੰਦਰ ਸਿੰਘ ਲਵਲੀ, ਬਹਾਦਰ ਸਿੰਘ ਸੰਗਤਪੁਰ, ਸ਼ਰਨਜੀਤ ਸਿੰਘ ਅਟਵਾਲ, ਗੁਰਦੀਪ ਸਿੰਘ ਖੇੜਾ, ਪ੍ਰਿਤਪਾਲ ਸਿੰਘ ਮੰਗਾ, ਸਤਵਿੰਦਰ ਸਿੰਘ ਘੁਮੰਣ, ਬਲਜੀਤ ਸਿੰਘ ਵਾਲੀਆਂ, ਮੈਨੇਜਰ ਨਰਿੰਦਰ ਸਿੰਘ , ਕੁਲਵਿੰਦਰ ਸਿੰਘ ਕਿੰਦਾ, ਬੀਬੀ ਪਰਮਜੀਤ ਕੋਰ ਕੰਬੋਜ, ਸੁਖਵਿੰਦਰ ਸਿੰਘ ਕੰਬੋਜ, ਜਸਵਿੰਦਰ ਸਿੰਘ ਘੁਮੰਣ, ਮੋਹਨ ਸਿੰਘ ਵਾਹਿਦ, ਸਤਪਾਲ ਕਿਸ਼ਨਪੁਰਾ, ਦਵਿੰਦਰ ਸਿੰਘ, ਮਾਸਟਰ ਰਵੇਲ ਸਿੰਘ, ਰਜਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਭਗਤਪੁਰਾ, ਪਰਮਿੰਦਰ ਸਿੰਘ ਜੰਡੂ, ਜਸਵਿੰਦਰ ਸਿੰਘ ਬਸਰਾ, ਰਜਿੰਦਰ ਸਿੰਘ ਖ਼ਾਲਸਾ, ਨਰਿੰਦਰ ਸਿੰਘ ਗੋਲਡੀ, ਜਤਿੰਦਰ ਸਿੰਘ ਘੁਮੰਣ, ਹਰਦੀਪ ਸਿੰਘ ਬੇਦੀ, ਆਸ਼ੂ ਛਾਬੜਾ, ਰਣਜੀਤ ਸਿੰਘ ਫਤਿਹ, , ਇੰਦਰਜੀਤ ਸਿੰਘ ਬਸਰਾ, ਸਰਬਜੀਤ ਸਿੰਘ ਕਾਕਾ, ਸੁਖਦੀਪ ਸਿੰਘ ਵਾਲੀਆ , ਮਨਦੀਪ ਸਿੰਘ ਖੁਰਾਣਾ, ਗੁਰਬਖਸ ਸਿੰਘ ਪਨੇਸਰ, ਸੁਲਤਾਨ ਸਿੰਘ, ਰਾਕੇਸ਼ ਕੁਮਾਰ, ਸਤਵੀਰ ਸਿੰਘ, ਪ੍ਰਵਨੀਤ ਸਿੰਘ ਖੁਰਾਣਾ, ਗੁਰਕੀਰਤ ਸਿੰਘ ਖੁਰਾਣਾ ਆਦਿ ਹਾਜ਼ਰ ਸਨ

47 Views