ਜੋਗਿੰਦਰ ਸਿੰਘ ਮਾਨ ਨੇ ਪਿੰਡ ਪਲਾਹੀ ਵਿਖੇ ਗੁਰੂ ਪਰਬ ਨੂੰ ਸਮਰਪਿਤ ਨਗਰ ਕੀਰਤਨ ‘ਚ ਕੀਤੀ ਸ਼ਮੂਲੀਅਤ
ਜੋਗਿੰਦਰ ਸਿੰਘ ਮਾਨ ਨੇ ਪਿੰਡ ਪਲਾਹੀ ਵਿਖੇ ਗੁਰੂ ਪਰਬ ਨੂੰ ਸਮਰਪਿਤ ਨਗਰ ਕੀਰਤਨ ‘ਚ ਕੀਤੀ ਸ਼ਮੂਲੀਅਤ
ਮਾਰਕਿਟ ਕਮੇਟੀ ਚੇਅਰਮੈਨ ਤਵਿੰਦਰ ਰਾਮ ਵੀ ਹੋਏ ਨਤਮਸਤਕ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਫਗਵਾੜਾ ਦੇ ਨੇੜਲੇ ਪਿੰਡ ਪਲਾਹੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 647ਵੇਂ ਗੁਰੂ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਉਹਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਨੇ ਵੀ ਹਾਜਰੀ ਲਗਵਾਈ। ਇਸ ਦੌਰਾਨ ਜੋਗਿੰਦਰ ਮਾਨ ਨੇ ਸਮੂਹ ਪਿੰਡ ਵਾਸੀਆਂ ਨੂੰ ਗੁਰੂ ਰਵਿਦਾਸ ਮਹਾਰਾਜ ਦੇ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਬਣੀਆਂ ਹੋਈਆਂ ਹਨ ਅਤੇ ਰਹਿੰਦੀ ਦੁਨੀਆ ਤੱਕ ਪ੍ਰੇਰਣਾ ਦਾ ਸਰੋਤ ਬਣੀਆਂ ਰਹਿਣਗੀਆਂ। ਗੁਰੂ ਮਹਾਰਾਜ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਾਨੂੰ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਉਪਰਾਲੇ ਜਾਰੀ ਰੱਖਣੇ ਚਾਹੀਦੇ ਹਨ। ਜੋਗਿੰਦਰ ਸਿੰਘ ਮਾਨ ਤੇ ਚੇਅਰਮੈਨ ਤਵਿੰਦਰ ਰਾਮ ਸਮੇਤ ਹੋਰਨਾਂ ਪਤਵੰਤਿਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਪ ਆਗੂ ਹਰਮੇਸ਼ ਪਾਠਕ, ਰਵੀ ਕੁਮਾਰ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪਲਾਹੀ, ਪੀਟਰ ਪਲਾਹੀ, ਮੋਹਨ ਸਿੰਘ ਪਲਾਹੀ, ਜਤਿੰਦਰ ਸਿੰਘ ਪਲਾਹੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ

