ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਮਨਾਇਆ ਅੰਤਰ ਰਾਸ਼ਟਰੀ ਮਹਿਲਾ ਦਿਵਸ

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਮਨਾਇਆ ਅੰਤਰ ਰਾਸ਼ਟਰੀ ਮਹਿਲਾ ਦਿਵਸ

ਸਿਲਾਈ ਸੈਂਟਰ ਦੀਆਂ ਲੜਕੀਆਂ ਨੂੰ ਭੇਂਟ ਕੀਤੇ ਕਪੜੇ ਦੇ ਸੂਟ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਦਾ ਆਯੋਜਨ ਸੁਸਾਇਟੀ ਵਲੋਂ ਸੰਚਾਲਿਤ ਸਿਲਾਈ ਸੈਂਟਰ ਵਿਖੇ ਵਿਸ਼ਵਾ ਮਿੱਤਰ ਸ਼ਰਮਾ ਦੀ ਸਰਪ੍ਰਸਤੀ ਹੇਠ ਕੀਤਾ ਗਿਆ। ਫਗਵਾੜਾ ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਸਕੱਤਰ ਸੁਰਿੰਦਰ ਪਾਲ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਸਿਲਾਈ ਤੇ ਕਟਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਕਪੜੇ ਦੇ ਸੂਟ ਭੇਂਟ ਕਰਕੇ ਹੱਥੀਂ ਹੁਨਰ ਨਾਲ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਮਲਕੀਅਤ ਸਿੰਘ ਰਘਬੋਤਰਾ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮਹੱਤਵ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੁਕ ਕਰਦਿਆਂ ਮਹਿਲਾ ਸਸ਼ਕਤੀਕਰਣ ਹੀ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਹੈ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਮਾਜ ਸੇਵਿਕਾ ਕਾਂਤਾ ਸ਼ਰਮਾ ਨੇ ਸਿੱਖਿਆਰਥਣਾਂ ਨੂੰ ਸੂਟ ਭੇਂਟ ਕਰਦਿਆਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਸੈਂਟਰ ਟੀਚਰ ਪਵਨਦੀਪ ਕੌਰ, ਐਸ.ਸੀ. ਚਾਵਲਾ, ਮਹਿੰਦਰ ਸਿੰਘ ਸੈਣੀ, ਵਿਜੇ ਕੁਮਾਰ, ਗੁਰਜੀਤ ਸਿੰਘ ਘਟੌੜਾ, ਮੋਹਨ ਲਾਲ ਤਨੇਜਾ ਆਦਿ ਹਾਜਰ ਸਨ

51 Views