ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਰੱਖਣ ਦੀ ਮੰਗ ਜਲਦੀ ਪੂਰੀ ਕਰੇ ਸਰਕਾਰ- ਰਵੀ ਚੁੰਬਰ

ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਰੱਖਣ ਦੀ ਮੰਗ ਜਲਦੀ ਪੂਰੀ ਕਰੇ ਸਰਕਾਰ- ਰਵੀ ਚੁੰਬਰ

ਸਦਾਨੰਦ ਸਾਬੀ , ਧਰਮਵੀਰ ਸਿੰਘ
ਆਦਮਪੁਰ, 11 ਮਾਰਚ
ਗੁਰੂ ਰਵੀਦਾਸ ਟਾਈਗਰ ਫੋਰਸ ਜਲੰਧਰ ਦੇ ਸਮੂਹ ਅਹੁਦੇਦਾਰ ਅਤੇ ਮੇਂਬਰਾ ਵੱਲੋਂ ਆਦਮਪੁਰ ਸਿਵਲ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਦੀ ਮੋਦੀ ਸਰਕਾਰ ਕੋਲ ਪੁਰਜ਼ੋਰ ਮੰਗ ਉਠਾਈ ਗਈ ਹੈਂ। ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਭਰ ਦੇ ਕਰੋੜਾਂ ਲੋਕਾਂ ਖਾਸ ਕਰਕੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਜਲੰਧਰ ਤੋਂ ਪ੍ਰਧਾਨ ਰਵੀ ਚੁੱਬਰ ਵੱਲੋਂ ਆਦਮਪੁਰ ਏਅਰਪੋਰਟ ਵਿਖੇ ਨਵੇਂ ਬਣੇ ਟਾਰਿਮੀਨਲ ਦਾ ਉਦਘਾਟਨ ਕਰਨ ਆਏ ਕੇਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਰਾਹੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਨੂੰ ਮੰਗ ਪੱਤਰ ਦੇਣ ਮੋਕੇ ਕਹੇ। ਉਨ੍ਹਾਂ ਵੱਲੋ ਜਿੱਥੇ ਇਸ ਹਵਾਈ ਅੱਡੇ ’ਤੇ ਉਡਾਣਾਂ ਨੂੰ ਜਲਦੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਲਈ ਉਹਨਾਂ ਦਾ ਧੰਨਵਾਦ ਕੀਤਾ। ਉੱਥੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਲੋਕ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ ਚਾਹੁੰਦੇ ਹਨ ਤੇ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਲੋਕ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਕਾਂਗਰਸ ਸਰਕਾਰ ਵੱਲੋਂ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਇਸ ਲਈ ਕੇਂਦਰ ਸਰਕਾਰ ਵੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਲਈ ਲੋੜੀਂਦੀ ਕਾਰਵਾਈ ਕਰੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਦੁਆਬਾ ਖੇਤਰ ਦੇ ਬਹੁ-ਗਿਣਤੀ ਲੋਕਾਂ ਵਿਦੇਸ਼ਾਂ ਵਿੱਚ ਰਹਿਦੇ ਹਨ ਇਸ ਲਈ ਇਸ ਖੇਤਰ ਦੀ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੇਸ ਰਾਜ ਧੀਰ ਪ੍ਰਧਾਨ ਆਦਮਪੁਰ, ਰਵੀ ਵਾਲੀਆਂ ਜਰਨਲ ਸਕੱਤਰ ਆਦਮਪੁਰ , ਰਾਜਵੀਰ ਬਡਿਆਲ, ਰਮਨ ਪੁਆਰ, ਜਸਪਾਲ ਸਿੱਧੂ ਅਤੇ ਹੋਰ ਹਾਜ਼ਰ ਸਨ।

99 Views