ਦੁਨੀਆ ਰੋਸ਼ਨ ਐ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ
ਦੁਨੀਆ ਰੋਸ਼ਨ ਐ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ
ਵਿਸ਼ਵ ਗੁਲਕੋਮਾ ਦਿਵਸ
ਫਗਵਾੜਾ ( ਡਾ ਰਮਨ/ਹਰਦਿਆਲ ਸਿੰਘ ਸੰਧੂ ਸਿਵਲ ਸਰਜਨ ਡਾ. ਰੀਟਾ ਬਾਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਕਪੂਰਥਲਾ ਵਿਖੇ ਵਿਸ਼ਵ ਗੁਲਕੋਮਾ ਹਫਤੇ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਐਸਐਮੳ ਡਾ. ਸੰਦੀਪ ਧਵਨ ਨੇ ਦੱਸਿਆ ਕਿ 10 ਤੋਂ 16 ਮਾਰਚ ਤੱਕ ਵਿਸ਼ਵ ਗੁਲਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਹਾਜਰੀਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ‘ਚ ਗੁਲਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿਚੋਂ ਇਕ ਅਹਿਮ ਕਾਰਨ ਹੈ। ਗੁਲਕੋਮਾ ਦੇ ਲੱਛਣਾਂ ਬਾਰੇ ਦੱਸਦਿਆ ਉਨ੍ਹਾਂ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ‘ਚ ਦਰਦ ,ਪੜਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ,ਦਿ੍ਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਗੁਲਕੋਮਾ ਦਾ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਤਾਂ। ਇਸ ਮੌਕੇ ਹਸਪਤਾਲ ‘ਚ ਆਏ ਮਰੀਜ਼ਾਂ ਨੂੰ ਚੈਕ ਕਰਨ ਉਪਰੰਤ ਐਸਐੱਮਓ ਡਾ. ਸੰਦੀਪ ਧਵਨ ਨੇ ਦੱਸਿਆ ਕਿ ਜੇਕਰ ਤੁਹਾਡਾ ਕੋਈ ਰਿਸ਼ਤੇਦਾਰ, ਗਵਾਂਢੀ ਜਾਂ ਜਾਣਕਾਰ ਗੁਲਕੋਮਾ ਨਾਲ ਪੀੜਤ ਹੈ ਤਾਂ ਉਸ ਨੂੰ ਤੁਰੰਤ ਡਾਕਟਰ ਤੋਂ ਜਾਂਚ ਕਰਵਾਉਣ ਦੀ ਸਲਾਹ ਦਿਓ ਤਾਂ ਕਿ ਸਮਾਂ ਰਹਿੰਦਿਆਂ ਉਸ ਦੀ ਅੱਖਾਂ ਦੀ ਰੋਸ਼ਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਡੀਐਚੳ ਡਾ. ਰਾਜੀਵ ਪਰਾਸ਼ਰ,ਡੀਡੀਐਚੳ ਡਾ. ਕਪਿਲ ਡੋਗਰਾ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਸੁਖਦਿਆਲ ਸਿੰਘ, ਬੀਸੀਸੀ ਜੋਤੀ ਅਨੰਦ,ਬੀਈਈ ਰਵਿੰਦਰ ਜੱਸਲ ਆਦਿ ਹਾਜ਼ਰ ਸਨ

