ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਮੰਗ ਸਬੰਧੀ ਸ੍ਰੋਮਣੀ ਅਕਾਲੀ ਦਲ ਬ) ਨੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਮੰਗ ਸਬੰਧੀ ਸ੍ਰੋਮਣੀ ਅਕਾਲੀ ਦਲ ਬ) ਨੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇ – ਖੁਰਾਣਾ/ਚੰਦੀ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਅੱਜ ਵਿਧਾਨਸਭਾ ਹਲਕਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਐਸ.ਡੀ.ਐਮ. ਸ. ਜਸ਼ਨਜੀਤ ਸਿੰਘ ਨੂੰ ਮਿਲਿਆ। ਵਫਦ ਵਲੋਂ ਐਸ.ਡੀ.ਐਮ. ਫਗਵਾੜਾ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਾਮ ਇਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ ਅਤੇ ਸ੍ਰੋਮਣੀ ਅਕਾਲੀ ਦਲ (ਬ) ਨੇ ਪਿਛਲੀਆਂ ਵਿਧਾਨਸਭਾ ਚੋਣਾਂ ਸਮੇਂ ਵੀ ਫਗਵਾੜਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ ਤੇ ਫਗਵਾੜਾ ਨੂੰ ਪਹਿਲ ਦੇ ਅਧਾਰ ਤੇ ਜਿਲ੍ਹਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹੋ ਗੱਲ ਉਸ ਸਮੇਂ ਆਪ ਪਾਰਟੀ ਦੇ ਆਗੂਆਂ ਨੇ ਵੀ ਕਹੀ ਸੀ ਪਰ ਹੁਣ ਭਗਵੰਤ ਮਾਨ ਸਰਕਾਰ ਨੂੰ ਸੱਤਾ ਵਿਚ ਆਏ ਦੋ ਸਾਲ ਹੋ ਗਏ ਹਨ ਲੇਕਿਨ ਬਾਵਜੂਦ ਇਸ ਦੇ ਸਰਕਾਰ ਨੇ ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਕੋਈ ਪਹਿਲ ਕਦਮੀ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਬੇਸ਼ਕ ਫਗਵਾੜਾ ਜਿਲ੍ਹਾ ਕਪੂਰਥਲਾ ਦੀ ਇਕ ਤਹਿਸੀਲ ਹੈ ਪਰ ਭੁਗੌਲਿਕ ਤੌਰ ਤੇ ਇਹ ਕਪੂਰਥਲਾ ਤੋਂ ਬਿਲਕੁਲ ਵੱਖਰਾ ਅਤੇ ਕਾਫੀ ਦੂਰ ਹੈ ਜਿਸ ਕਰਕੇ ਇੱਥੋਂ ਦੇ ਲੋਕਾਂ ਨੂੰ ਜਿਲ੍ਹਾ ਹੈੱਡ ਕੁਆਰਟਰ ਨਾਲ ਸਬੰਧਤ ਕੰਮ ਕਰਵਾਉਣ ਲਈ ਬਹੁਤ ਖੱਜਲ ਖੁਆਰ ਹੋਣਾ ਪੈਂਦਾ ਹੈ। ਉਹਨਾਂ ਕਿਹਾ ਕਿ ਫਗਵਾੜਾ ਜਿੱਥੇ ਉਦਯੋਗਿਕ ਖੇਤਰ ‘ਚ ਜਲੰਧਰ ਤੇ ਲੁਧਿਆਣਾ ਦਾ ਮੁਕਾਬਲਾ ਕਰਦਾ ਹੈ ਉੱਥੇ ਹੀ ਜੀ.ਟੀ. ਰੋਡ ਅਤੇ ਫਗਵਾੜਾ ਜੰਕਸ਼ਨ ਰੇਵਲੇ ਸਟੇਸ਼ਨ ਰਾਹੀਂ ਪੂਰੇ ਦੇਸ਼ ਨੂੰ ਉੱਤਰੀ ਰਾਜਾਂ ਨਾਲ ਜੋੜਦਾ ਹੈ। ਦੁਆਬੇ ਦਾ ਪ੍ਰਮੁੱਖ ਸ਼ਹਿਰ ਅਤੇ ਐਨ.ਆਰ.ਆਈ. ਹੱਬ ਹੋਣ ਕਰਕੇ ਵੀ ਫਗਵਾੜਾ ਜਿਲ੍ਹਾ ਬਣਨ ਦੀ ਯੋਗਤਾ ਰੱਖਦਾ ਹੈ। ਇਸ ਲਈ ਉਹਨਾਂ ਨੇ ਅੱਜ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਗਵਾੜਾ ਨੂੰ ਜਿਲ੍ਹਾ ਬਨਾਉਣ ਦੀ ਪ੍ਰਕ੍ਰਿਆ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਮੌਕੇ ਬੀਬੀ ਸਰਬਜੀਤ ਕੋਰ, ਸਰੂਪ ਸਿੰਘ ਖਲਵਾੜਾ , ਹਰਵਿੰਦਰ ਸਿੰਘ ਲਵਲੀ ਵਾਲੀਆਂ, ਬਹਾਦਰ ਸਿੰਘ ਸੰਗਤਪੁਰ, ਸ਼ਰਨਜੀਤ ਸਿੰਘ ਅਟਵਾਲ, ਗੁਰਦੀਪ ਸਿੰਘ ਖੇੜਾ, ਸੁਖਬੀਰ ਸਿੰਘ ਕਿੰਨੜਾ, ਸਤਵਿੰਦਰ ਸਿੰਘ ਘੁਮੰਣ, ਬਲਜੀਤ ਸਿੰਘ ਵਾਲੀਆਂ, ਕੁਲਵਿੰਦਰ ਸਿੰਘ ਕਿੰਦਾ, ਗੁਰਦਾਵਰ ਸਿੰਘ ਭਾਖੜੀਆਣਾ, ਸੁਰਿੰਦਰ ਸਿੰਘ ਖ਼ਾਲਸਾ, ਰਣਜੀਤ ਸਿੰਘ ਮੱਲੀ, ਅਵਤਾਰ ਸਿੰਘ ਮੰਗੀ, ਬੀਬੀ ਪਰਮਜੀਤ ਕੋਰ ਕੰਬੋਜ, ਸੁਖਵਿੰਦਰ ਸਿੰਘ ਕੰਬੋਜ, ਸ਼ਿਗਾਰਾ ਸਿੰਘ , ਵਿੱਕੀ ਪਾਸ਼ਟਾਂ, ਗੁਰਪ੍ਰੀਤ ਸਿੰਘ ਗੋਪੀ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁਮੰਣ , ਅੰਮ੍ਰਿਤਪਾਲ ਸਿੰਘ ਕੁਲਾਰ, ਮੋਹਨ ਸਿੰਘ ਵਾਹਿਦ, ਦਵਿੰਦਰ ਸਿੰਘ, ਦਵਿੰਦਰ ਸਿੰਘ ਨੰਗਲ, ਰਜਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਭਗਤਪੁਰਾ, ਜਸਵਿੰਦਰ ਸਿੰਘ ਬਸਰਾ, ਨਰਿੰਦਰ ਸਿੰਘ ਗੋਲਡੀ, ਜਤਿੰਦਰ ਸਿੰਘ ਘੁਮੰਣ, ਹਰਦੀਪ ਸਿੰਘ ਬੇਦੀ, ਪ੍ਰਦੀਪ ਸਿੰਘ ਬਸਰਾ, ਇੰਦਰਜੀਤ ਸਿੰਘ ਬਸਰਾ, ਆਸੂ ਛਾਬੜਾ, ਰਣਜੀਤ ਸਿੰਘ ਫਤਿਹ, ਸਰਬਜੀਤ ਸਿੰਘ ਕਾਕਾ, ਦਵਿੰਦਰ ਸੈਣੀ, ਸੁਖਦੀਪ ਸਿੰਘ ਵਾਲੀਆਂ , ਮਨਦੀਪ ਸਿੰਘ ਖੁਰਾਣਾ, ਸਰਬਜੀਤ ਸਿੰਘ ਕਾਕਾ, ਜਤਿੰਦਰ ਸ਼ਰਮਾ, ਹਾਜਰ ਸਨ

52 Views