ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਲੋੜਵੰਦ ਨੂੰ ਬੱਚਿਆਂ ਦੀ ਪੜ੍ਹਾਈ ਲਈ ਭੇਟ ਕੀਤੀ ਆਰਥਿਕ ਸਹਾਇਤਾ
ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਲੋੜਵੰਦ ਨੂੰ ਬੱਚਿਆਂ ਦੀ ਪੜ੍ਹਾਈ ਲਈ ਭੇਟ ਕੀਤੀ ਆਰਥਿਕ ਸਹਾਇਤਾ
ਲਾਇਨ ਗੁਰਦੀਪ ਸਿੰਘ ਕੰਗ ਨੇ ਉਪਰਾਲੇ ਦੀ ਕੀਤੀ ਸ਼ਲਾਘਾ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਸਮਾਜ ਸੇਵਾ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ ਅੱਜ ਇੱਕ ਲੋੜਵੰਦ ਪਰਿਵਾਰ ਦੇ ਮੈਂਬਰ ਨੂੰ ਬੱਚਿਆਂ ਦੀ ਪੜ੍ਹਾਈ ਲਈ ਆਰਥਕ ਸਹਾਇਤਾ ਰਾਸ਼ੀ ਭੇਟ ਕੀਤੀ। ਲਾਇਨ ਆਸ਼ੂ ਮਾਰਕੰਡਾ ਨੇ ਦੱਸਿਆ ਕਿ ਇਹ ਪਰਿਵਾਰ ਆਰਥਿਕ ਤੌਰ ’ਤੇ ਕਾਫੀ ਕਮਜ਼ੋਰ ਹੈ ਅਤੇ ਸਕੂਲਾਂ ’ਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਇਸ ਲਈ ਇਸ ਪਰਿਵਾਰ ਨੂੰ ਬੱਚਿਆਂ ਦੇ ਦਾਖ਼ਲੇ, ਫੀਸਾਂ ਅਤੇ ਕਾਪੀਆਂ-ਕਿਤਾਬਾਂ ਲਈ ਵਿੱਤੀ ਸਹਾਇਤਾ ਦਿੱਤੀ ਗਈ ਹੈ ਤਾਂ ਜੋ ਆਰਥਿਕ ਤੰਗੀ ਬੱਚਿਆਂ ਦੀ ਪੜ੍ਹਾਈ ਵਿੱਚ ਅੜਿੱਕਾ ਨਾ ਬਣੇ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਆਰ.ਕੇ. ਸਪਰਾ ਸਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਮਨੁੱਖਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ ਅਤੇ ਡਿਸਟ੍ਰਿਕਟ ਚੇਅਰਮੈਨ (ਮਨੋਰੰਜਨ) ਲਾਇਨ ਜਸਬੀਰ ਮਾਹੀ ਨੇ ਲਾਇਨ ਆਸ਼ੂ ਮਾਰਕੰਡਾ ਅਤੇ ਉਹਨਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਲਈ ਬਹੁਤ ਸਹਾਈ ਸਿੱਧ ਹੁੰਦੇ ਹਨ। ਕਲੱਬ ਦੇ ਸਕੱਤਰ ਲਾਇਨ ਸੰਜੀਵ ਲਾਂਬਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਹਰ ਮਹੀਨੇ ਲੋੜਵੰਦ ਔਰਤਾਂ ਨੂੰ ਪੈਨਸ਼ਨ ਰਾਸ਼ੀ ਅਤੇ ਆਟੇ ਦੀਆਂ ਥੈਲੀਆਂ ਦੇਣ ਦਾ ਪੱਕਾ ਪ੍ਰੋਜੈਕਟ ਵੀ ਚਲਾ ਰਹੀ ਹੈ। ਇਸ ਮੌਕੇ ਕਲੱਬ ਦੇ ਖਜ਼ਾਨਚੀ ਲਾਇਨ ਜੁਗਲ ਬਵੇਜਾ, ਪੀ.ਆਰ.ਓ. ਲਾਇਨ ਸੁਮਿਤ ਭੰਡਾਰੀ, ਲਾਇਨ ਤਜਿੰਦਰ ਬਾਵਾ, ਲਾਇਨ ਸੰਜੇ ਤ੍ਰੇਹਨ, ਲਾਇਨ ਵਿਪਨ ਠਾਕੁਰ ਆਦਿ ਵੀ ਹਾਜ਼ਰ ਸਨ

