ਜੱਥੇਦਾਰ ਰਾਜਿੰਦਰ ਸਿੰਘ ਫੌਜੀ ਨੇ ਸਕੂਲੀ ਬੱਚਿਆਂ ਨੂੰ ਵੰਡੇ ਟ੍ਰੈਕ ਸੂਟ
ਜੱਥੇਦਾਰ ਰਾਜਿੰਦਰ ਸਿੰਘ ਫੌਜੀ ਨੇ ਸਕੂਲੀ ਬੱਚਿਆਂ ਨੂੰ ਵੰਡੇ ਟ੍ਰੈਕ ਸੂਟ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ) ਪਿੰਡ ਨੌਰੰਗਸ਼ਾਹਪੁਰ ਦੇ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੋਆਬਾ ਜੋਨ ਦੇ ਇੰਚਾਰਜ ਨਿਧੱੜਕ ਜਰਨੈਲ ਜੱਥੇਦਾਰ ਰਜਿੰਦਰ ਸਿੰਘ ਫੌਜੀ ਵੱਲੋਂ ਆਪਣੇ ਬੱਚਿਆਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੌਰੰਗਸ਼ਾਹਪੁਰ ਦੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਕ ਸੂਟ ਵੰਡੇ ਗਏ। ਜੱਥੇਦਾਰ ਰਾਜਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਕਰਨ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਦੇ ਮਾਪੇ ਆਰਥਿਕ ਪੱਖੋਂ ਕਾਫੀ ਕਮਜ਼ੋਰ ਹਨ ਅਤੇ ਜੋ ਆਪਣੇ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਲਈ ਅਸਮਰੱਥ ਹਨ ਇਸ ਕਾਰਨ ਸਮੇ-ਸਮੇ ਤੇ ਸਾਡੇ ਪਰਿਵਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਨ ਦੇ ਮਕਸਦ ਨਾਲ ਇਹੋ ਜਿਹੇ ਉਪਰਾਲੇ ਕੀਤੇ ਜਾਂਦੇ ਹਨ ਜੋ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੌਰ ਤੇ ਕਮਜ਼ੋਰ ਹੋਣ ਕਰਕੇ ਪੜ੍ਹਾਈ ਕਰਨ ਤੋਂ ਵਾਂਝਾ ਨਾ ਰਹਿ ਸਕੇ ਇਹ ਆਰਥਿਕ ਤੰਗੀ ਬੱਚਿਆਂ ਦੀ ਪੜ੍ਹਾਈ ਵਿੱਚ ਅੜਿੱਕਾ ਨਾ ਬਣੇ। ਇਸ ਮੌਕੇ ਸਕੂਲ ਦੇ ਹੈੱਡ ਟੀਚਰ ਅਤੇ ਸਮੂਹ ਸਟਾਫ ਵੱਲੋਂ ਸਰਪੰਚ ਜੱਥੇਦਾਰ ਰਾਜਿੰਦਰ ਸਿੰਘ ਫੌਜੀ ਅਤੇ ਉਨ੍ਹਾਂ ਸਮੂਹ ਪਰਿਵਾਰ ਅਤੇ ਗ੍ਰਾਮ ਪੰਚਾਇਤ ਪਿੰਡ ਨੌਰੰਗਸ਼ਾਹਪੁਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਸਕੂਲ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਭਰੋਸਾ ਲਿਆ। ਇਸ ਮੌਕੇ ਸ੍ਰ ਸੁਰਜਨ ਸਿੰਘ, ਜਗਤ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ, ਮੈਡਮ ਹਰਵਿੰਦਰ ਕੌਰ, ਮੈਡਮ ਸੂਦ, ਪੰਚ ਹਰਦੀਪ ਕੌਰ, ਪੰਚ ਬਲਦੇਵ ਸਿੰਘ, ਆਦਿ ਹਾਜ਼ਰ ਸਨ

