ਵਪਾਰ ਤੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ : ਜਤਿੰਦਰ ਸਿੰਘ ਕੁੰਦੀ
ਵਪਾਰ ਤੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ : ਜਤਿੰਦਰ ਸਿੰਘ ਕੁੰਦੀ
ਆਮ ਆਦਮੀ ਪਾਰਟੀ ਵਪਾਰ ਸੈੱਲ ਫਗਵਾੜਾ ਯੂਨਿਟ ਦੀ ਹੋਈ ਮੀਟਿੰਗ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਵਪਾਰ ਸੈਲ ਦੀ ਇੱਕ ਵਿਸ਼ੇਸ਼ ਮੀਟਿੰਗ ਹਲਕਾ ਫਗਵਾੜਾ ਦੇ ਕੋਆਰਡੀਨੇਟਰ ਗੁਰਦੀਪ ਸਿੰਘ ਤੁਲੀ ਦੀ ਪ੍ਰਧਾਨਗੀ ਹੇਠ ਜੀ.ਟੀ ਰੋਡ ਸਥਿਤ ਅਕਾਲ ਇੰਡਕਸ਼ਨ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਕੁੰਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਹਾਜਰ ਸਮੂਹ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਸੰਨਅਤਾਂ ਦੇ ਹੱਕ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਨਾਲ ਜਾਣੂ ਕਰਵਾਇਆ ਗਿਆ ਅਤੇ ਸੂਬਾ ਸਰਕਾਰ ਵੱਲੋਂ ਵਪਾਰ ਨੂੰ ਪ੍ਰਫੁੱਲਤ ਕਰਨ ਲਈ ਚੁੱਕੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ। ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਕੁੰਦੀ ਨੇ ਕਿਹਾ ਕਿ ਜਲਦੀ ਹੀ ਫਗਵਾੜਾ ਦੀਆਂ ਸਮੂਹ ਵਪਾਰਕ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਵਪਾਰੀਆਂ ਤੇ ਸਨਅਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਪਾਰ ਅਤੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਵਰਗਾਂ ਦੇ ਸਹਿਯੋਗ ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਕੇ ਸੂਬੇ ਵਿੱਚ ‘ਆਪ’ ਸਰਕਾਰ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ। ਇਸ ਦੌਰਾਨ ਸਮੂਹ ਮੈਂਬਰਾਂ ਨੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਗੁਰਦੀਪ ਸਿੰਘ ਤੁਲੀ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ। ਇਸ ਮੌਕੇ ਹਰਜਿੰਦਰ ਸਿੰਘ ਵਿਰਕ, ਸੋਨੀ ਵਾਲੀਆ, ਰਾਜੂ ਆਨੰਦ, ਸੁਲਿੰਦਰ ਸਿੰਘ, ਵਿਪਨ ਖੁਰਾਣਾ, ਮਦਨ ਮਨੋਤਾ, ਮਿਥਲੇਸ਼ ਯਾਦਵ, ਅਰਵਿੰਦਰ ਸਿੰਘ, ਵਿਜੇ ਕੁਮਾਰ ਸ਼ਰਮਾ, ਧਰਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ

