ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਬਲੱਡ ਬੈਂਕ ’ਚ ਖੂਨਦਾਨ ਕੈਂਪ ਅੱਜ : ਰਘਬੋਤਰਾ
ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਬਲੱਡ ਬੈਂਕ ’ਚ ਖੂਨਦਾਨ ਕੈਂਪ ਅੱਜ : ਰਘਬੋਤਰਾ
ਡਰਾਅ ਰਾਹੀਂ ਖ਼ੂਨਦਾਨੀਆਂ ਨੂੰ ਦਿੱਤੇ ਜਾਣਗੇ ਪੁਰਸਕਾਰ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬਲਿਦਾਨ ਦਿਵਸ ਮੌਕੇ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵੱਲੋਂ ਬਲੱਡ ਡੋਨਰਜ਼ ਕੌਂਸਲ (ਰਜਿ.) ਫਗਵਾੜਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ 23 ਮਾਰਚ ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਖੂਨਦਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਕੱਢ ਕੇ ਇਨਾਮ ਦਿੱਤੇ ਜਾਣਗੇ। ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਇਲਾਕੇ ਦੇ ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਆਪਣਾ ਖੂਨਦਾਨ ਕਰਕੇ ਸ਼ਰਧਾਂਜਲੀ ਭੇਂਟ ਕਰਨ। ਇਹ ਕੈਂਪ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਤੱਕ ਜਾਰੀ ਰਹੇਗਾ
50 Views

